ਪੰਜਾਬ ਤੇ ਹਰਿਆਣਾ ’ਚ ਠੰਢ ਦਾ ਕਹਿਰ ਜਾਰੀ, ਆਦਮਪੁਰ ਜੰਮਿਆ
ਪੰਜਾਬ ਤੇ ਹਰਿਆਣਾ ’ਚ ਠੰਢ ਦਾ ਕਹਿਰ ਜਾਰੀ, ਆਦਮਪੁਰ ਜੰਮਿਆ

ਪੰਜਾਬ ਤੇ ਗੁਆਂਢੀ ਸੂਬੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਠੰਢ ਦਾ ਜ਼ੋਰ ਲਗਾਤਾਰ ਜਾਰੀ ਹੈ। ਲੁਧਿਆਣਾ, ਆਦਮਪੁਰ, ਹਲਵਾਰਾ, ਬਠਿੰਡਾ, ਹਿਸਾਰ ਤੇ ਕਰਨਾਲ ਸ਼ਹਿਰਾਂ ਵਿੱਚ ਸਵੇਰੇ ਸੰਘਣੀ ਧੁੰਦ ਹੋਣ ਕਰਕੇ ਵਿਜ਼ੀਬਿਲਟੀ ਕਾਫੀ ਘਟ ਗਈ ਸੀ। ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਜਲੰਧਰ ਨੇੜੇ ਆਦਮਪੁਰ ਸਭ ਤੋਂ ਠੰਢਾ ਸਥਾਨ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਵਿੱਚ ਗੁਰਦਾਸਪੁਰ ’ਚ ਘੱਟ ਤੋਂ ਘੱਟ ਤਾਪਮਾਨ 5.8 ਡਿਗਰੀ, ਬਠਿੰਡਾ ’ਚ ਘੱਟੋ-ਘੱਟ ਤਾਪਮਾਨ 5.6 ਡਿਗਰੀ, ਅੰਮ੍ਰਿਤਸਰ ’ਚ 7 ਡਿਗਰੀ, ਲੁਧਿਆਣਾ ਅਤੇ ਪਟਿਆਲਾ ’ਚ ਕ੍ਰਮਵਾਰ 9.1 ਅਤੇ 7.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਦੋਵਾਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਪਾਰਾ 6.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦ ਨਰਨੌਲ ਅਤੇ ਕਰਨਾਲ ਵਿੱਚ 6 ਡਿਗਰੀ ਸੈਲਸੀਅਸ ਤਾਪਮਾਨ ਰਿਹਾ।