ਭਾਰਤ ਨੇ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾਇਆ, ਸੀਰੀਜ਼ ‘ਚ 1-0 ਨਾਲ ਅੱਗੇ
ਭਾਰਤ ਨੇ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾਇਆ, ਸੀਰੀਜ਼ ‘ਚ 1-0 ਨਾਲ ਅੱਗੇ

ਨੇਪੀਅਰ ‘ਚ ਖੇਡੇ ਗਏ ਪਹਿਲੇ ਵਨਡੇ ਮੈਚ ‘ਚ ਭਾਰਤ ਨੇ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਮਾਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਭਾਰਤ ਨੇ ਵਨਡੇ ਸੀਰੀਜ਼ ‘ਚ 1-0 ਨਾਲ ਬੜ੍ਹਤ ਹਾਸਲ ਕਰ ਲਈ। ਨੇਪੀਅਰ ‘ਚ ਭਾਰਤ ਨੇ 10 ਸਾਲ ਬਾਅਦ ਜਿੱਤ ਦਰਜ ਕੀਤੀ ਹੈ। ਭਾਰਤ ਨੂੰ ਇਸ ਤੋਂ ਪਹਿਲਾਂ ਮਾਰਚ 2009 ‘ਚ ਕਾਮਯਾਬੀ ਮਿਲੀ ਸੀ।

ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 38 ਓਵਰਾਂ ‘ਚ 157 ਦੌੜਾਂ ਬਣਾਈਆਂ। ਸੂਰਜ ਦੀ ਤੇਜ਼ ਰੋਸ਼ਨੀ ਕਾਰਨ ਮੈਚ ਵਿੱਚ ਰੋਕਣਾ ਹੀ ਪਿਆ ਹੈ। ਇਸ ਤੋਂ ਬਾਅਦ ਡਕਵਰਢ ਲੁਈਸ ਨਿਯਮ ਮੁਤਾਬਕ ਭਾਰਤ ਨੂੰ 49 ਓਵਰਾਂ ‘ਚ 156 ਦੌੜਾਂ ਦਾ ਟੀਚਾ ਮਿਲਿਆ। ਜਿਸ ਨੂੰ ਟੀਮ ਇੰਡੀਆ ਨੇ 34.5 ਓਵਰਾਂ ‘ਚ 2 ਵਿਕਟਾਂ ਗੁਆ ਕੇ ਹਾਸਲ ਕਰ ਲਿਆ।