ਕੈਪਟਨ ਨੇ ਦਿੱਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਉਜਾੜੇ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
ਕੈਪਟਨ ਨੇ ਦਿੱਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਉਜਾੜੇ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਾਜ਼ਾ ਗੜ੍ਹੇਮਾਰੀ ਵਿੱਚ ਨੁਕਸਾਨੀਆਂ ਗਈਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਬੀਤੀ ਰਾਤ ਤੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਪੈ ਰਹੇ ਮੀਂਹ ਤੇ ਗੜ੍ਹੇਮਾਰੀ ਨੇ ਫ਼ਸਲਾਂ ਦਾ ਕਾਫੀ ਨੁਕਸਾਨ ਕੀਤਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲੀਆ ਵਿਭਾਗ ਨੂੰ ਕਿਸਾਨਾਂ ਦੇ ਨੁਕਸਾਨ ਦੇ ਅੰਕੜੇ ਇਕੱਠੇ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਿਆਲਾਂ ਵਿੱਚ ਪੈਣ ਵਾਲੇ ਮੀਂਹ ਕਾਰਨ ਕਈ ਥਾਂ ਫ਼ਸਲਾਂ ਦੇ ਨੁਕਸਾਨ ਦੀ ਖ਼ਬਰ ਹੈ, ਜਿਸ ਲਈ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਤੇ ਮਾਲੀਆ ਵਿਭਾਗ ਨੂੰ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ।