ਜੀਕੇ ਆਊਟ, ਸਿਰਸਾ ਨੇ ਸੰਭਾਲੀ ਦਿੱਲੀ ਕਮੇਟੀ ਦੀ ਕਮਾਨ
ਜੀਕੇ ਆਊਟ, ਸਿਰਸਾ ਨੇ ਸੰਭਾਲੀ ਦਿੱਲੀ ਕਮੇਟੀ ਦੀ ਕਮਾਨ

ਨਵੀਂ ਦਿੱਲੀ: ਸੀਨੀਅਰ ਅਕਾਲੀ ਲੀਡਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਥਾਂ ਹੁਣ ਮਨਜਿੰਦਰ ਸਿੰਘ ਸਿਰਸਾ ਨੇ ਲੈ ਲਈ ਹੈ। ਅੱਜ ਦਿੱਲੀ ਗੁਰਦੁਆਰਾ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਹੋਈ ਤੇ ਸਿਰਸਾ ਨੂੰ ਪ੍ਰਧਾਨ ਚੁਣਿਆ ਗਿਆ ਹੈ। ਅਜਿਹੇ ਵਿੱਚ ਜੀਕੇ ਹਾਸ਼ੀਏ ‘ਤੇ ਚਲੇ ਗਏ ਜਾਪਦੇ ਹਨ।

ਤਾਜ਼ਾ ਚੋਣਾਂ ਵਿੱਚ ਮਨਜਿੰਦਰ ਸਿੰਘ ਸਿਰਸਾ ਨੂੰ ਪ੍ਰਧਾਨ, ਹਰਮੀਤ ਸਿੰਘ ਕਾਲਕਾ ਨੂੰ ਜਨਰਲ ਸਕੱਤਰ, ਕੁਲਵੰਤ ਸਿੰਘ ਬਾਠ ਨੂੰ ਮੀਤ ਪ੍ਰਧਾਨ ਚੁਣੇ ਗਏ ਹਨ। ਸੀਨੀਅਰ ਮੀਤ ਪ੍ਰਧਾਨ ਰਣਜੀਤ ਕੌਰ ਨੂੰ ਬਣਾਇਆ ਗਿਆ ਹੈ ਤੇ ਸੰਯੁਕਤ ਸਕੱਤਰ ਦਾ ਅਹੁਦਾ ਹਰਵਿੰਦਰ ਸਿੰਘ ਕੇਪੀ ਨੂੰ ਸੰਭਾਲਿਆ ਗਿਆ ਹੈ।

ਇਸ ਮਗਰੋਂ ਜੀਕੇ ‘ਤੇ ਭ੍ਰਿਸ਼ਟਾਚਾਰ ਦਾ ਕੇਸ ਵੀ ਦਰਜ ਹੋ ਗਿਆ ਸੀ। ਜੀਕੇ ਦੇ ਵਿਰੋਧੀ ਸਰਨਾ ਧੜੇ ਦੇ ਸਿੱਖ ਆਗੂ ਗੁਰਮੀਤ ਸਿੰਘ ਸ਼ੰਟੀ ਨੇ ਸ਼ਿਕਾਇਤ ਕੀਤੀ ਸੀ, ਜਿਸ ਕਾਰਨ ਉਹ ਹੁਣ ਕਮੇਟੀ ਤੇ ਸਰਗਰਮ ਸਿੱਖ ਸਿਆਸਤ ਤੋਂ ਬਾਹਰ ਹੋ ਗਏ ਜਾਪਦੇ ਹਨ।