19 ਮਈ ਨੂੰ ਲੋਕ ਸਭਾ ਚੋਣਾਂ ਲਈ ਵੋਟਿੰਗ ਖ਼ਤਮ ਹੋਣ ਤੋਂ ਬਾਅਦ ਦੋ ਦਿਨ ਤੋਂ ਤੇਲ ਦੀਆਂ ਕੀਮਤਾਂ ‘ਚ ਵਾਧਾ ਹੋ ਰਿਹਾ ਹੈ। ਅੱਜ ਤੇਲ ਕੰਪਨੀਆਂ ਨੇ ਨਵੀਂ ਦਿੱਲੀ ‘ਚ ਪੈਰਟੋਲ ‘ਤੇ ਪੰਜ ਪੈਸੇ ਤੇ ਡੀਜ਼ਲ ‘ਤੇ 9 ਪੈਸੇ ਦਾ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ‘ਚ ਡੀਜ਼ਲ ਦੀ ਕੀਮਤ 66 ਰੁਪਏ 20 ਪੈਸੇ ਤੇ ਪੈਟਰੋਲ ਦੀ ਕੀਮਤ 71 ਰੁਪਏ 17 ਪੈਸੇ ਪ੍ਰਤੀ ਲੀਟਰ ਤਕ ਪਹੁੰਚ ਗਈ ਹੈ।

ਨਵੀਂ ਦਿੱਲੀ: 19 ਮਈ ਨੂੰ ਲੋਕ ਸਭਾ ਚੋਣਾਂ ਲਈ ਵੋਟਿੰਗ ਖ਼ਤਮ ਹੋਣ ਤੋਂ ਬਾਅਦ ਦੋ ਦਿਨ ਤੋਂ ਤੇਲ ਦੀਆਂ ਕੀਮਤਾਂ ‘ਚ ਵਾਧਾ ਹੋ ਰਿਹਾ ਹੈ। ਅੱਜ ਤੇਲ ਕੰਪਨੀਆਂ ਨੇ ਨਵੀਂ ਦਿੱਲੀ ‘ਚ ਪੈਰਟੋਲ ‘ਤੇ ਪੰਜ ਪੈਸੇ ਤੇ ਡੀਜ਼ਲ ‘ਤੇ ਪੈਸੇ ਦਾ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ‘ਚ ਡੀਜ਼ਲ ਦੀ ਕੀਮਤ 66 ਰੁਪਏ 20 ਪੈਸੇ ਤੇ ਪੈਟਰੋਲ ਦੀ ਕੀਮਤ 71 ਰੁਪਏ 17 ਪੈਸੇ ਪ੍ਰਤੀ ਲੀਟਰ ਤਕ ਪਹੁੰਚ ਗਈ ਹੈ।

ਸੋਮਵਾਰ ਨੂੰ ਇੱਕ ਲੀਟਰ ਡੀਜ਼ਲ ਦੀ ਕੀਮਤ 66 ਰੁਪਏ 11 ਪੈਸੇ ਤੇ ਪੈਟਰੋਲ ਦੀ ਕੀਮਤ 71 ਰੁਪਏ 12 ਪੈਸੇ ਸੀ। ਜਦਕਿ ਐਤਵਾਰ ਨੂੰ ਡੀਜ਼ਲ 65 ਰੁਪਏ 96 ਪੈਸੇ ਤੇ ਪੈਟਰੋਲ 71ਰੁਪਏ ਪੈਸੇ ਪ੍ਰਤੀ ਲੀਟਰ ਸੀ। ਅੰਤਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ‘ਚ ਆਈ ਤੇਜ਼ੀ ਕਰਕੇ ਹੁਣ ਪੈਟਰੋਲ ਤੇ ਡੀਜ਼ਲ ਦੀ ਕੀਮਤਾਂ ‘ਚ ਫਿਲਹਾਲ ਕੋਈ ਰਾਹਤ ਮਿਲਣ ਦੀ ਗੁੰਜਾਇਸ਼ ਨਹੀਂ।

ਤੇਲ ਕੰਪਨੀ ਦੇ ਇੱਕ ਅਧਿਕਾਰੀ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਅੰਤਰਾਸ਼ਟਰੀ ਬਾਜ਼ਾਰ ‘ਚ ਪਿਛਲੇ 15 ਦਿਨਾਂ ਤੋਂ ਤੇਲ ਦੀ ਕੀਮਤਾਂ ‘ਚ ਹੋ ਰਹੇ ਵਾਧੇ ਦੇ ਆਧਾਰ ‘ਤੇ ਕੀਤਾ ਗਿਆ ਹੈ। ਜਦਕਿ ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਹੁਕਮਾਂ ‘ਤੇ ਚੋਣਾਂ ਦੌਰਾਨ ਤੇਲ ਦੀ ਕੀਮਤਾਂ ‘ਚ ਕਮੀ ਕੀਤੀ ਗਈ ਸੀ।

ਨਿਊਜ਼ ਏਜੰਸੀ ਆਈਏਐਨਐਸ ਨੇ ਸੱਤ ਮਈ ਨੂੰ ਆਪਣੀ ਰਿਪੋਰਟ ‘ਚ ਕਿਹਾ ਸੀ ਕਿ ਤੇਲ ਕੰਪਨੀਆਂ ਚੋਣਾਂ ਦੌਰਾਨ ਤੇਲ ਕੀਮਤਾਂ ਨੂੰ ਹੇਠਲੇ ਪੱਧਰ ‘ਤੇ ਰੱਖਣ ‘ਚ ਹੋਏ ਘਾਟੇ ਨੂੰ ਪੂਰਾ ਕਰਨ ਲਈ ਅੱਗੇ ਤੇਲ ਦੀ ਕੀਮਤਾਂ 3-5 ਰੁਪਏ ਪ੍ਰਤੀ ਲੀਟਰ ਤਕ ਵਧਾ ਸਕਦੀਆਂ ਹਨ।