ਚੰਡੀਗੜ੍ਹ ਸਮੇਤ ਪੂਰੇ ਉੱਤਰੀ ਭਾਰਤ ’ਚ ਅਲਰਟ ਜਾਰੀ
ਚੰਡੀਗੜ੍ਹ ਸਮੇਤ ਪੂਰੇ ਉੱਤਰੀ ਭਾਰਤ ’ਚ ਅਲਰਟ ਜਾਰੀ

ਭਾਰਤੀ ਹਵਾਈ ਫੌਜ ਨੇ ਪੁਲਵਾਮਾ ਹਮਲੇ ਦੇ 13 ਦਿਨਾਂ ਬਾਅਦ ਐਲਓਸੀ ਦੇ ਅੰਦਰ ਜਾ ਕੇ ਅੱਤਵਾਦੀਆਂ ਦੇ ਕੈਂਪਾਂ ਨੂੰ ਤਬਾਹ ਕਰ ਦਿੱਤਾ। ਭਾਰਤ ਦੀ ਇਸ ਕਾਰਵਾਈ ਬਾਅਦ ਚੰਡੀਗੜ੍ਹ ਏਅਰਬੇਸ ਸਮੇਤ ਉੱਤਰੀ ਭਾਰਤ ਦੇ ਮਹੱਤਵਪੂਰਨ ਇਲਾਕਿਆਂ ਨੂੰ ਅਲਰਟ ’ਤੇ ਰੱਖਿਆ ਗਿਆ ਹੈ। ਭਾਰਤੀ ਹਮਲੇ ਬਾਅਦ ਪੰਜਾਬ ਤੇ ਚੰਡੀਗੜ੍ਹ ਸਮੇਤ ਸਰਹੱਦੀ ਇਲਾਕਿਆਂ ਦੇ ਏਅਰਬੇਸ ਅਲਰਟ ’ਤੇ ਰੱਖੇ ਗਏ ਹਨ।

ਇਸ ਸਬੰਧੀ ਏਅਰ ਕਮੋਡੋਰ ਐਸ ਸ੍ਰੀਨਿਵਾਸ ਨੇ ਕਿਹਾ ਕਿ ਚੰਡੀਗੜ੍ਹ ਸਟੇਸ਼ਨ ਹਾਈ ਅਲਰਟ ’ਤੇ ਹੈ। ਇੱਥੇ ਫਿਊਲ ਸਮੇਤ ਸਾਰੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਉਹ ਪੂਰੀ ਤਰ੍ਹਾਂ ਸਾਵਧਾਨੀ ਵਰਤ ਰਹੇ ਹਨ।