ਪੁਲਵਾਮਾ 'ਚ ਮੁੜ ਅੱਤਵਾਦੀ ਤੇ ਸੁਰੱਖਿਆ ਬਲ ਆਹਮੋ-ਸਾਹਮਣੇ, ਜੈਸ਼ ਦੇ ਦੋ ਅੱਤਵਾਦੀ ਹਲਾਕ
ਪੁਲਵਾਮਾ ‘ਚ ਮੁੜ ਅੱਤਵਾਦੀ ਤੇ ਸੁਰੱਖਿਆ ਬਲ ਆਹਮੋ-ਸਾਹਮਣੇ, ਜੈਸ਼ ਦੇ ਦੋ ਅੱਤਵਾਦੀ ਹਲਾਕ

ਸ੍ਰੀਨਗਰ: ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਦਸਤਿਆਂ ਨੇ ਮੁਕਾਬਲੇ ਦੌਰਾਨ ਜੈਸ਼-ਏ-ਮੁਹਿੰਮਦ ਦੇ ਸੀਆਰਪੀਐਫ ਹਮਲੇ ਵਿੱਚ ਸ਼ਾਮਲ ਅੱਤਵਾਦੀਆਂ ਸਮੇਤ ਤਿੰਨ ਨੂੰ ਮਾਰ ਮੁਕਾਇਆ। ਫ਼ੌਜ ਦੇ ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ 23 ਸਾਲਾ ਮੁਦੱਸਿਰ ਅਹਿਮਦ ਖ਼ਾਨ ਉਰਫ਼ ਮੁਹੰਮਦ ਭਾਈ ਅਤੇ ਦੂਜਾ ਸੱਜਾਦ ਭੱਟ ਹੈ। ਦੋਵਾਂ ਨੂੰ ਬੀਤੀ 14 ਫਰਵਰੀ ਨੂੰ ਪੁਲਵਾਮਾ ਵਿੱਚ ਹੋਏ ਫਿਦਾਈਨ ਹਮਲੇ ਦਾ ਸਾਜ਼ਿਸ਼ਘਾੜਾ ਮੰਨਿਆ ਜਾਂਦਾ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਿੰਗਲਿਸ਼ ਇਲਾਕੇ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਸੀ। ਐਤਵਾਰ ਨੂੰ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਤਾਂ ਇਸ ਦੌਰਾਨ ਇੱਕ ਘਰ ਵਿੱਚ ਲੁਕੇ ਹੋਏ ਦਹਿਸ਼ਤਗਰਦਾਂ ਨੇ ਜਵਾਨਾਂ ‘ਤੇ ਗੋਲ਼ੀ ਚਲਾ ਦਿੱਤੀ। ਸੁਰੱਖਿਆ ਬਲਾਂ ਨੇ ਦੇਰ ਰਾਤ ਘਰ ਨੂੰ ਹੀ ਉਡਾ ਦਿੱਤਾ। ਸੋਮਵਾਰ ਸਵੇਰ ਦੋਵੇਂ ਅੱਤਵਾਦੀਆਂ ਦੀਆਂ ਲਾਸ਼ਾਂ ਮਿਲੀਆਂ। ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਗੋਲ਼ੀ-ਸਿੱਕਾ ਵੀ ਬਰਾਮਦ ਹੋਇਆ ਹੈ।