AN-32 ਹਾਦਸੇ ‘ਚ ਜਾਨ ਗਵਾਉਣ ਵਾਲੇ ਜਵਾਨ ਨੂੰ ਕਰੋੜ ਰੁਪਏ ਦਏਗੀ ਕੇਜਰੀਵਾਲ ਸਰਕਾਰ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਹਾਲ ਹੀ ਵਿੱਚ AN-32 ਜਹਾਜ਼ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਹਵਾਈ ਫੌਜ ਦੇ ਜਵਾਨ ਰਾਜੇਸ਼ ਕੁਮਾਰ ਦੇ ਪਰਿਵਾਰ ਨੂੰ ਸ਼ੁੱਕਰਵਾਰ ਨੂੰ ਇੱਕ ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ।

ਕੇਜਰੀਵਾਲ ਨੇ ਦਿੱਲੀ ਦੇ ਰਾਜੇਸ਼ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਏਗੀ।

ਦੱਸ ਦੇਈਏ ਅਸਾਮ ਵਿੱਚ ਜੋਰਹਾਟ ਹਵਾਈ ਫੌਜ ਸਟੇਸ਼ਨ ਤੋਂ ਭਾਰਤ-ਚੀਨ ਸਰਹੱਦ ‘ਤੇ ਮੇਚੁਕਾ ਲਈ ਤਿੰਨ ਜੂਨ ਨੂੰ ਉਡਾਣ ਭਰਨ ਵਾਲਾ AN-32 ਜਹਾਜ਼ ਦੁਰਘਟਨਾਗ੍ਰਸਤ ਹੋ ਗਿਆ ਸੀ। ਇਸ ਵਿੱਚ ਸਵਾਰ ਹਵਾਈ ਫੌਜ ਦੇ 13 ਜਵਾਨਾਂ ਦੀ ਮੌਤ ਹੋ ਗਈ ਸੀ।