152 ਬੱਚਿਆਂ ਦੀ ਮੌਤ ਮਗਰੋਂ ਸੁਪਰੀਮ ਕੋਰਟ ਦੀ ਸੂਬਾ ਤੇ ਕੇਂਦਰ ਸਰਕਾਰ ਨੂੰ ਫਿਟਕਾਰ

ਬਿਹਾਰ ‘ਚ ਦਿਮਾਗੀ ਬੁਖਾਰ ਨਾਲ ਮਾਸੂਮ ਬੱਚਿਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀ ਲੈ ਰਿਹਾ। ਹੁਣ ਇਸ ਮਾਮਲੇ ‘ਚ ਸੁਣਵਾਈ ਕਰਦੇ ਹੋਏ ਅੱਜ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੇ ਬਿਹਾਰ ਸਰਕਾਰ ਨੂੰ ਜੰਮ ਕੇ ਫਟਕਾਰ ਲਾਈ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ ਸਰਕਾਰਾਂ ਤੋਂ ਜਵਾਬ ਮੰਗਿਆ ਹੈ।

ਨਵੀਂ ਦਿੱਲੀਬਿਹਾਰ ‘ਚ ਦਿਮਾਗੀ ਬੁਖਾਰ ਨਾਲ ਮਾਸੂਮ ਬੱਚਿਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀ ਲੈ ਰਿਹਾ। ਐਕਿਊਟ ਇੰਸੇਫੇਲਾਇਟੀਸ ਸਿੰਡ੍ਰੋਮ ਨਾਲ ਬਿਹਾਰ ‘ਚ ਹੁਣ ਤਕ 152 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਹੁਣ ਇਸ ਮਾਮਲੇ ‘ਚ ਸੁਣਵਾਈ ਕਰਦੇ ਹੋਏ ਅੱਜ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੇ ਬਿਹਾਰ  ਸਰਕਾਰ ਨੂੰ ਜੰਮ ਕੇ ਫਟਕਾਰ ਲਾਈ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ ਸਰਕਾਰਾਂ ਤੋਂ ਜਵਾਬ ਮੰਗਿਆ ਹੈ।

ਕੋਰਟ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਦਿਨਾਂ ‘ਚ ਰਿਪੋਰਟ ਦੇਣ ਲਈ ਕਿਹਾ ਹੈ। ਬੀਮਾਰੀ ਦੀ ਰੋਕਥਾਮ ਤੇ ਬੱਚਿਆਂ ਦੇ ਇਲਾਜ ਨੂੰ ਲੈ ਕੇ ਚੁੱਕੇ ਜਾ ਰਹੇ ਕਦਮਾਂ ਦਾ ਵੀ ਬਿਓਰਾ ਮੰਗਿਆ ਹੈ। ਸੁਣਵਾਈ ਦੌਰਾਨ ਬਿਹਾਰ ਸਰਕਾਰ ਨੇ ਕਿਹਾ ਕਿ ਹਾਲਾਤ ਕਾਬੂ ‘ਚ ਹਨ। ਇਸ ਦੇ ਜਵਾਬ ‘ਚ ਕੋਰਟ ਨੇ ਫਿਟਕਾਰ ਲਾਉਂਦੇ ਹੋਏ ਕਿਹਾ ਕਿ ਚੀਜ਼ਾਂ ਇਸ ਤਰ੍ਹਾਂ ਨਹੀਂ ਚੱਲ ਸਕਦੀਆਂ। ਸਰਕਾਰ ਨੂੰ ਜਵਾਬ ਦੇਣਾ ਹੋਵੇਗਾ। ਅਦਾਲਤ ਨੇ ਤਿੰਨ ਮੁੱਦਿਆਂ ਹੈਲਥਨਿਊਟ੍ਰੀਸ਼ਨ ਤੇ ਸਾਫਸਫਾਈ ਮੁੱਦਿਆਂ ‘ਤੇ ਜਵਾਬ ਮੰਗਿਆ ਹੈ।

ਸੁਜ਼ਫਰਪੁਰ ‘ਚ ਬੱਚਿਆਂ ਦੀ ਮੌਤ ਦੇ ਮਾਮਲੇ ‘ਚ ਦੋ ਪਟੀਸ਼ਨਾਂ ਸੁਪਰੀਮ ਕੋਰਟ ‘ਚ ਦਿੱਤੀਆਂ ਗਈਆਂ ਸੀ। ਇਸ ‘ਚ ਮੰਗ ਕੀਤੀ ਗਈ ਹੈ ਕਿ ਬਿਹਾਰ ਸਰਕਾਰ ਨੂੰ ਮੈਡੀਕਲ ਸੁਵਿਧਾ ਵਧਾਉਣ ਤੇ ਕੇਂਦਰ ਸਰਕਾਰ ਨੂੰ ਇਸ ਬਾਰੇ ਐਕਸ਼ਨ ਲੈਣ ਨੂੰ ਕਿਹਾ ਜਾਵੇ।