1984 ਕਤਲੇਆਮ ਮਾਮਲੇ ‘ਚ ਕਸੂਤੀ ਘਿਰੀ ਯੋਗੀ ਸਰਕਾਰ, ਮੋਦੀ ਤੇ ਸ਼ਾਹ ਨੂੰ ਦਖ਼ਲ ਦੇਣ ਦੀ ਮੰਗ

ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ ਨੇ 1984 ਵਿੱਚ ਕਾਨਪੁਰ ‘ਚ ਹੋਏ ਸਿੱਖ ਕਤਲੇਆਮ ਬਾਰੇ ਵੱਡਾ ਖ਼ੁਲਾਸਾ ਕੀਤਾ ਹੈ। ਕਮੇਟੀ ਮੈਂਬਰਾਂ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਕੋਈ ਫਾਈਲ ਗੁੰਮ ਨਹੀਂ ਹੋਈ। ਦੱਸ ਦੇਈਏ ਸੂਬਾ ਸਰਕਾਰ ਵੱਲੋਂ ਫਰਵਰੀ, 2019 ਵਿੱਚ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਰਿਕਾਰਡ ਵਿੱਚੋਂ ਅਹਿਮ ਫਾਈਲਾਂ ਗਾਇਬ ਹੋਣ ਦਾ ਦਾਅਵਾ ਕੀਤਾ ਹੈ।

ਕਾਨਪੁਰ: ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ ਨੇ 1984 ਵਿੱਚ ਕਾਨਪੁਰ ‘ਚ ਹੋਏ ਸਿੱਖ ਕਤਲੇਆਮ ਬਾਰੇ ਵੱਡਾ ਖ਼ੁਲਾਸਾ ਕੀਤਾ ਹੈ। ਕਮੇਟੀ ਮੈਂਬਰਾਂ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਕੋਈ ਫਾਈਲ ਗੁੰਮ ਨਹੀਂ ਹੋਈ। ਦੱਸ ਦੇਈਏ ਸੂਬਾ ਸਰਕਾਰ ਵੱਲੋਂ ਫਰਵਰੀ, 2019 ਵਿੱਚ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਰਿਕਾਰਡ ਵਿੱਚੋਂ ਅਹਿਮ ਫਾਈਲਾਂ ਗਾਇਬ ਹੋਣ ਦਾ ਦਾਅਵਾ ਕੀਤਾ ਹੈ।

ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਭੌਗਲ ਨੇ ਦੱਸਿਆ ਕਿ ਕੇਸ ਨਾਲ ਸਬੰਧਿਤ 16 FIR ਉਨ੍ਹਾਂ ਕੋਲ ਹਨ। 2015 ਤੋਂ ਉਨ੍ਹਾਂ ਕੋਲ ਸਟੇਟ ਰਿਪੋਰਟ ਆਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਤੇ ਗੁੰਡਿਆਂ ਵੱਲੋਂ ਗਵਾਹਾਂ ਨੂੰ ਧਮਕਾਇਆ ਜਾ ਰਿਹਾ ਹੈ ਤਾਂ ਕਿ ਉਹ ਅੱਗੇ ਨਾ ਆ ਸਕਣ। ਉਨ੍ਹਾਂ SIT ‘ਤੇ ਇਲਜ਼ਾਮ ਲਾਇਆ ਕਿ ਉਹ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਹਾਲੇ ਤਕ SIT ਨੇ ਕੋਈ ਕੰਮ ਨਹੀਂ ਕੀਤਾ।

ਉਨ੍ਹਾਂ ਕਿਹਾ ਕਿ ਫਾਈਲ ਗੁੰਮ ਹੋਣ ਦੀ ਖ਼ਬਰ ਜਾਣ ਬੁੱਝ ਕੇ ਚਲਾਈ ਜਾ ਰਹੀ ਹੈ। UP ਸਰਕਾਰ ਸੁਪਰੀਮ ਕੋਰਟ ਵਿੱਚ ਸਟੇਟਸ ਰਿਪੋਰਟ ਨਹੀਂ ਦੇ ਰਹੀ। ਉਨ੍ਹਾਂ ਸਰਕਾਰ ‘ਤੇ ਵੀ ਢਿੱਲੇ ਰਵੱਈੇਏ ਦਾ ਇਲਜ਼ਾਮ ਲਾਇਆ। ਇਸ ਕਰਕੇ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ‘ਤੇ ਗ੍ਰਹਿ ਮੰਤਰੀ ਨੂੰ ਚਿੱਠੀ ਲਿਖ ਕੇ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਜੋ ਫਾਈਲ ਹੈ, ਉਹ UP ਸਰਕਾਰ ਨੂੰ ਦੇਣ ਲਈ ਤਿਆਰ ਹੈ।

SIT ਨੇ ਦਾਅਵਾ ਕੀਤਾ ਸੀ ਕਿ 1984 ਵਿੱਚ ਸਿੱਖ ਕਤਲੇਆਮ ਨਾਲ ਸਬੰਧਤ ਅਹਿਮ ਫਾਈਲਾਂ ਕਾਨਪੁਰ ਵਿੱਚ ਸਰਕਾਰੀ ਰਿਕਾਰਡਾਂ ਤੋਂ ਗਾਇਬ ਹੋ ਗਈਆਂ ਹਨ। ਉੱਤਰ ਪ੍ਰਦੇਸ਼ ਦੇ ਇਸ ਉਦਯੋਗਿਕ ਸ਼ਹਿਰ ਵਿੱਚ 125 ਤੋਂ ਵੱਧ ਸਿੱਖਾਂ ਦਾ ਕਤਲੇਆਮ ਹੋਇਆ ਸੀ। 31 ਅਕਤੂਬਰ, 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਵਿੱਚ ਸਿੱਖਾਂ ਦੇ ਕਤਲੇਆਮ ਮਗਰੋਂ ਕਾਨਪੁਰ ਵਿੱਚ ਸਭ ਤੋਂ ਵੱਧ ਲੋਕ ਮਾਰੇ ਗਏ ਸੀ।