ਪਿਛਲੇ 106 ਦਿਨਾਂ ਤੋਂ ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਕਾਂਗਰਸੀ ਲੀਡਰ ਪੀ. ਚਿਦੰਬਰਮ ਨੂੰ ਵੱਡੀ ਰਾਹਤ ਮਿਲੀ ਹੈ। ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਵੱਲੋਂ ਦਰਜ ਕੇਸ ‘ਚ ਸੁਪਰੀਮ ਕੋਰਟ ਨੇ ਅੱਜ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਦੋ ਲੱਖ ਦੇ ਮੁਚੱਲਕੇ ‘ਤੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਚਿਦੰਬਰਮ ਨੂੰ ਸੀਬੀਆਈ ਮਾਮਲੇ ‘ਚ ਪਹਿਲਾਂ ਹੀ ਜ਼ਮਾਨਤ ਮਿਲ ਗਈ ਸੀ। ਇਸ ਲਈ ਉਹ 106 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ।

ਨਵੀਂ ਦਿੱਲੀ: ਪਿਛਲੇ 106 ਦਿਨਾਂ ਤੋਂ ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਕਾਂਗਰਸੀ ਲੀਡਰ ਪੀ. ਚਿਦੰਬਰਮ ਨੂੰ ਵੱਡੀ ਰਾਹਤ ਮਿਲੀ ਹੈ। ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਵੱਲੋਂ ਦਰਜ ਕੇਸ ‘ਚ ਸੁਪਰੀਮ ਕੋਰਟ ਨੇ ਅੱਜ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਦੋ ਲੱਖ ਦੇ ਮੁਚੱਲਕੇ ‘ਤੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਚਿਦੰਬਰਮ ਨੂੰ ਸੀਬੀਆਈ ਮਾਮਲੇ ‘ਚ ਪਹਿਲਾਂ ਹੀ ਜ਼ਮਾਨਤ ਮਿਲ ਗਈ ਸੀ। ਇਸ ਲਈ ਉਹ 106 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ।

ਅਦਾਲਤ ਨੇ ਉਨ੍ਹਾਂ ਦੇ ਵਿਦੇਸ਼ ਜਾਣ ‘ਤੇ ਰੋਕ ਲਾਉਂਦਿਆਂ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਕਿਹਾ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਉਹ ਇਸ ਕੇਸ ਨਾਲ ਜੁੜੇ ਕਿਸੇ ਵੀ ਗਵਾਹ ਨਾਲ ਸੰਪਰਕ ਨਹੀਂ ਕਰਨਗੇ ਤੇ ਨਾ ਹੀ ਕੇਸ ਬਾਰੇ ਬਿਆਨਬਾਜ਼ੀ ਕਰਨਗੇ। ਉਨ੍ਹਾਂ ‘ਤੇ ਮੀਡੀਆ ਨੂੰ ਇੰਟਰਵਿਊ ਦੇਣ ‘ਤੇ ਵੀ ਰੋਕ ਲਾ ਦਿੱਤੀ ਹੈ।

ਸੀਬੀਆਈ ਵੱਲੋਂ ਦਰਜ ਕੇਸ ਵਿੱਚ ਚਿਦੰਬਰਮ ਨੂੰ 22 ਅਕਤੂਬਰ ਨੂੰ ਹੀ ਜ਼ਮਾਨਤ ਮਿਲ ਗਈ ਸੀ ਪਰ ਈਡੀ ਦੇ ਕੇਸ ਵਿੱਚ ਕੋਈ ਰਾਹਤ ਨਹੀਂ ਮਿਲੀ ਸੀ।