ਪਿਛਲੇ ਹਫਤੇ ਸਿਟੀਜ਼ਨਸ਼ਿਪ ਐਕਟ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਹਿੰਸਾ ਕਰਨ ਵਾਲੇ 28 ਵਿਅਕਤੀਆਂ ਨੂੰ ਰਾਮਪੁਰ ਪ੍ਰਸ਼ਾਸਨ ਨੇ ਨੋਟਿਸ ਭੇਜੇ ਹਨ ਤੇ ਉਨ੍ਹਾਂ ਨੂੰ ਸਰਕਾਰੀ ਅਤੇ ਨਿੱਜੀ ਜਾਇਦਾਦ ਨੂੰ ਹੋਏ ਨੁਕਸਾਨ ਦਾ ਸਪਸ਼ਟੀਕਰਨ ਜਾਂ ਭੁਗਤਾਨ ਕਰਨ ਲਈ ਕਿਹਾ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਰਾਮਪੁਰ ਜ਼ਿਲ੍ਹੇ ਵਿੱਚ ਪੁਲਿਸ ਪ੍ਰਸ਼ਾਸਨ ਨੇ ਤਕਰੀਬਨ 25 ਲੱਖ ਰੁਪਏ ਦੇ ਘਾਟੇ ਦਾ ਅਨੁਮਾਨ ਲਗਾਇਆ ਹੈ। ਮੰਗਲਵਾਰ ਨੂੰ ਸਾਰੇ ਲੋਕਾਂ ਨੂੰ ਨੋਟਿਸ ਭੇਜਿਆ ਗਿਆ ਸੀ। ਪੁਲਿਸ ਨੇ ਪਹਿਲਾਂ ਕਿਹਾ ਸੀ ਕਿ ਨੁਕਸਾਨ ਲਗਭਗ 15 ਲੱਖ ਰੁਪਏ ਦਾ ਹੈ ਪਰ ਅੰਤਮ ਮੁਲਾਂਕਣ ਵਿੱਚ ਇਹ 25 ਲੱਖ ਰੁਪਏ ਦਾ ਨਿਕਲਿਆ। ਰਾਮਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਅਨੁਸਾਰ ਪ੍ਰਦਰਸ਼ਨ ਦੌਰਾਨ ਹਿੰਸਾ ਕਰਨ ਵਾਲੇ 28 ਵਿਅਕਤੀਆਂ ਨੂੰ ਨੋਟਿਸ ਭੇਜੇ ਗਏ ਹਨ। ਉਸ ਨੂੰ ਜਵਾਬ ਦੇਣ ਲਈ ਸੱਤ ਦਿਨ ਦਿੱਤੇ ਗਏ ਹਨ। ਜੇ ਉਨ੍ਹਾਂ ਦਾ ਜਵਾਬ ਨਾ ਮਿਲਿਆ ਤਾਂ ਉਨ੍ਹਾਂ ਕੋਲੋਂ ਜਨਤਕ ਅਤੇ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਲਈ ਪੈਸੇ ਵਸੂਲ ਕੀਤੇ ਜਾਣਗੇ।
ਰਾਮਪੁਰ ਵਿੱਚ ਪਿਛਲੇ ਸ਼ਨੀਵਾਰ ਨੂੰ ਹੋਏ ਇੱਕ ਹਿੰਸਕ ਪ੍ਰਦਰਸ਼ਨ ਦੌਰਾਨ ਇੱਕ 22 ਸਾਲਾ ਵਿਅਕਤੀ ਦੀ ਗੋਲੀ ਮਾਰ ਦਿੱਤੀ ਗਈ ਸੀ। ਕਈ ਸਥਾਨਕ ਲੋਕ ਅਤੇ ਪੁਲਿਸ ਮੁਲਾਜ਼ਮ ਜ਼ਖਮੀ ਹੋਏ। ਪੁਲਿਸ ਦੇ ਮੋਟਰਸਾਈਕਲ ਸਣੇ ਛੇ ਵਾਹਨ ਅੱਗ ਲਾ ਕੇ ਸਾੜ ਦਿੱਤੇ ਗਏ।