ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਕਿਸੇ ਵੀ ਦੋਸ਼ੀ ਦੀ ਅਪੀਲ ਪੈਂਡਿੰਗ ਨਹੀਂ। ਤਿਹਾੜ ਜੇਲ੍ਹ ਪ੍ਰਸ਼ਾਸਨ ਦੀ ਪਟੀਸ਼ਨ ‘ਤੇ ਅਦਾਲਤ ਨੇ ਚਾਰਾਂ ਦੋਸ਼ੀਆਂ ਤੋਂ ਕੱਲ੍ਹ ਤੱਕ ਜਵਾਬ ਮੰਗਿਆ ਹੈ।

ਨਵੀਂ ਦਿੱਲੀਨਿਰਭਯਾ ਮਾਮਲੇ ‘ਚ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਚਾਰਾਂ ਦੋਸ਼ੀਆਂ ਖ਼ਿਲਾਫ਼ ਫ੍ਰੈੱਸ਼ ਡੈੱਥ ਵਾਰੰਟ ਜਾਰੀ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧੀ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦਿੱਲੀ ਦੀ ਅਦਾਲਤ ‘ਚ ਅਪੀਲ ਕੀਤੀ ਹੈ। ਅਦਾਲਤ ਨੇ ਚਾਰਾਂ ਦੋਸ਼ੀਆਂ ਤੋਂ ਸ਼ੁੱਕਰਵਾਰ ਤੱਕ ਜਵਾਬ ਮੰਗੇ ਹਨ। ਇਹ ਪਟੀਸ਼ਨ ਅੱਜ ਦਾਇਰ ਕੀਤੀ ਗਈ ਹੈ।

ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਆਪਣੀ ਅਰਜ਼ੀ ‘ਚ ਕਿਹਾ ਹੈ ਕਿ ਅਕਸ਼ੈਮੁਕੇਸ਼ ਤੇ ਵਿਨੈ ਦੀ ਰਹਿਮ ਦੀ ਅਪੀਲ ਨੂੰ ਰਾਸ਼ਟਰਪਤੀ ਨੇ ਖਾਰਜ ਕਰ ਦਿੱਤਾ ਹੈ। ਇਸ ਸਮੇਂ ਕਿਸੇ ਵੀ ਫੋਰਮ ਵਿੱਚ ਕਿਸੇ ਵੀ ਦੋਸ਼ੀ ਦੀ ਪਟੀਸ਼ਨ ਪੈਂਡਿੰਗ ਨਹੀਂ। ਇਸ ਲਈ ਨਵਾਂ ਡੈੱਥ ਵਾਰੰਟ ਜਾਰੀ ਕੀਤਾ ਜਾਣਾ ਚਾਹੀਦਾ ਹੈ। ਕੱਲ੍ਹ ਯਾਨੀ ਬੁੱਧਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅਕਸ਼ੇ ਦੀ ਰਹਿਮ ਦੀ ਅਪੀਲ ਖਾਰਜ ਕਰ ਦਿੱਤੀ।

ਦੱਸ ਦੇਈਏ ਕਿ ਇਸ ਕੇਸ ‘ਚ ਪਹਿਲਾਂ ਡੈੱਥ ਵਾਰੰਟ ਜਨਵਰੀ ਨੂੰ ਜਾਰੀ ਕੀਤਾ ਗਿਆ ਸੀ। ਇਸ ਤਹਿਤ ਨਿਰਭਯਾ ਕੇਸ ਦੇ ਚਾਰ ਦੋਸ਼ੀਆਂ ਨੂੰ 22 ਜਨਵਰੀ ਨੂੰ ਸਵੇਰੇ ਸੱਤ ਵਜੇ ਫਾਂਸੀ ਦਿੱਤੀ ਜਾਣੀ ਸੀ। ਇਸ ਤੋਂ ਬਾਅਦ 17 ਜਨਵਰੀ ਨੂੰ ਦੂਜਾ ਡੈੱਥ ਵਾਰੰਟ ਜਾਰੀ ਕੀਤਾ ਗਿਆ ਸੀ। ਇਸ ਤਹਿਤ ਚਾਰਾਂ ਦੋਸ਼ੀਆਂ ਨੂੰ ਫਰਵਰੀ ਨੂੰ ਫਾਂਸੀ ਦਿੱਤੀ ਜਾਣੀ ਸੀਪਰ 31 ਜਨਵਰੀ ਨੂੰ ਅਦਾਲਤ ਨੇ ਇਸ ਸਜਾ ਨੂੰ ਅਣਮਿਥੇ ਸਮੇਂ ਲਈ ਰੋਕ ਦਿੱਤਾ ਸੀ। ਦੂਜੇ ਪਾਸੇਬੁੱਧਵਾਰ ਨੂੰ ਹਾਈਕੋਰਟ ਨੇ ਕਿਹਾ ਕਿ ਚਾਰਾਂ ਦੋਸ਼ੀਆਂ ਨੂੰ ਇੱਕੋ ਸਮੇਂ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ।