ਪੰਜਾਬ ਸਰਕਾਰ ਨੌਵੀਂ ਕਲਾਸ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਲੌਂਗੋਵਾਲ ਸਕੂਲ ਵੈਨ ਹਾਦਸੇ ‘ਚ ਚਾਰ ਬੱਚਿਆਂ ਦੀ ਜਾਨ ਬਚਾਉਣ ਦੀ ਮਿਸਾਲੀ ਹਿੰਮਤ ਦਿਖਾਉਣ ਲਈ ਸਨਮਾਨਿਤ ਕਰੇਗੀ।

ਚੰਡੀਗੜ੍ਹ: ਪੰਜਾਬ ਸਰਕਾਰ ਨੌਵੀਂ ਕਲਾਸ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਲੌਂਗੋਵਾਲ ਸਕੂਲ ਵੈਨ ਹਾਦਸੇ ‘ਚ ਚਾਰ ਬੱਚਿਆਂ ਦੀ ਜਾਨ ਬਚਾਉਣ ਦੀ ਮਿਸਾਲੀ ਹਿੰਮਤ ਦਿਖਾਉਣ ਲਈ ਸਨਮਾਨਿਤ ਕਰੇਗੀ। ਇਸ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ ਹੈ।

ਕੈਪਟਨ ਦਾ ਕਹਿਣਾ ਹੈ ਕਿ ਅਮਨਦੀਪ ਨੂੰ ਸੁਤੰਤਰਤਾ ਦਿਵਸ ਮੌਕੇ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ ਤੇ ਸੂਬਾ ਸਰਕਾਰ ਵਲੋਂ ਉਸ ਨੂੰ ਮੁਫਤ ਸਿੱਖਿਆ ਮੁਹਈਆ ਕਰਵਾਈ ਜਾਵੇਗੀ।

ਅਮਨਦੀਪ ਆਪਣੇ ਪਿਤਾ ਤੇ ਕਾਂਗਰਸੀ ਆਗੂ ਸਮੇਤ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਦਫਤਰ ਪਹੁੰਚੀ। ਇਸ ਦੌਰਾਨ ਉਸ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਇਸ ਪੂਰੇ ਘਟਨਾਕ੍ਰਮ ਨੂੰ ਸਾਂਝਾ ਕੀਤਾ।