ਅਜਨਾਲਾ ਨੇੜਲੇ ਪਿੰਡ ਸੈਂਸਰਾ ਕਲਾਂ ਦੇ ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ। ਉਹ ਢਾਈ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ। ਬੀਤੇ ਦਿਨ ਇੱਕ ਸੜਕ ਹਾਦਸੇ ’ਚ ਉਸ ਦੀ ਮੌਤ ਹੋ ਗਈ।

ਅਜਨਾਲਾ ਨੇੜਲੇ ਪਿੰਡ ਸੈਂਸਰਾ ਕਲਾਂ ਦੇ ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ। ਉਹ ਢਾਈ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ। ਬੀਤੇ ਦਿਨ ਇੱਕ ਸੜਕ ਹਾਦਸੇ ’ਚ ਉਸ ਦੀ ਮੌਤ ਹੋ ਗਈ।

ਪਰਿਵਾਰਕ ਮੈਂਬਰਾਂ ਮੁਤਾਬਕ ਸਿਦਕਪਾਲ ਸਿੰਘ ਰੰਧਾਵਾ (24) ਸਾਲ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਸੈਂਸਰਾ ਕਲਾਂ ਤਹਿਸੀਲ ਅਜਨਾਲਾ (ਅੰਮ੍ਰਿਤਸਰ) ਢਾਈ ਸਾਲ ਪਹਿਲਾਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਪੜ੍ਹਾਈ ਲਈ ਗਿਆ ਸੀ।

ਉਨ੍ਹਾਂ ਦੱਸਿਆ ਕਿ ਸਿਦਕਪਾਲ ਸਰੀ ਵੱਲੋਂ ਟਰਾਲਾ ਲੈ ਕੇ ਆ ਰਿਹਾ ਸੀ ਕਿ ਰਸਤੇ ਵਿੱਚ ਵਾਪਰੇ ਸੜਕ ਹਾਦਸੇ ਕਾਰਨ ਟਰਾਲੇ ਨੂੰ ਅੱਗ ਲੱਗ ਗਈ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਤੇ ਭਾਰਤ ਸਰਕਾਰ ਨੂੰ ਸਿਦਕਪਾਲ ਦੀ ਲਾਸ਼ ਭਾਰਤ ਲਿਆਉਣ ਦੇ ਯਤਨ ਕਰਨ ਦੀ ਅਪੀਲ ਕੀਤੀ ਹੈ।

ਮ੍ਰਿਤਕ ਨੌਜਵਾਨ ਸਿਦਕਪਾਲ ਸਿੰਘ ਦੇ ਚਾਚੇ ਤੇ ਪਿੰਡ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ ਨੇ ਦੱਸਿਆ ਕਿ 22 ਸਾਲਾ ਸਿਦਕਪਾਲ ਢਾਈ ਸਾਲ ਪਹਿਲਾਂ ਕੈਨੇਡਾ ਸਟੱਡੀ ਵੀਜੇ ਤੇ ਗਿਆ ਸੀ। ਦੋ ਮਹੀਨੇ ਪਹਿਲਾਂ ਹੀ ਉਸ ਦੀ ਪੜ੍ਹਾਈ ਪੂਰੀ ਹੋਈ ਸੀ। ਉਹ ਟਰੱਕ ਤੇ ਡਰਾਈਵਰੀ ਕਾਰਨ ਲੱਗ ਪਿਆ ਸੀ।