ਜ਼ਿਲ੍ਹਾ ਅੰਮ੍ਰਿਤਸਰ ‘ਚ ਅੱਜ 19 ਹੋਰ ਸ਼ਰਧਾਲੂਆਂ ਨੂੰ ਹਸਪਤਾਲ ‘ਚੋਂ ਛੁੱਟੀ ਮਿਲ ਗਈ ਹੈ।

ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ‘ਚ ਅੱਜ 19 ਹੋਰ ਸ਼ਰਧਾਲੂਆਂ ਨੂੰ ਹਸਪਤਾਲ ‘ਚੋਂ ਛੁੱਟੀ ਮਿਲ ਗਈ ਹੈ। ਇਹ ਸਾਰੇ ਸ਼ਰਧਾਲੂ ਕੋਰੋਨਾ ਨੂੰ ਮਾਤ ਦੇ ਕਿ ਅੱਜ ਆਪਣੇ ਘਰ ਪਰਤ ਚੁੱਕੇ ਹਨ। ਕੁੱਲ 44 ਸ਼ਰਧਾਲੂ ਦੋ ਦਿਨਾਂ ‘ਚ ਸਿਹਤਯਾਬ ਹੋ ਕਿ ਆਪਣੇ ਘਰਾਂ ਨੂੰ ਪਰਤੇ ਹਨ।

ਬੀਤੇ ਕੱਲ੍ਹ ਨਾਂਦੇੜ ਤੋਂ ਪਰਤੇ 25 ਸ਼ਰਧਾਲੂ ਜੋ ਕੋਰੋਨਾ ਨਾਲ ਸੰਕਰਮਿਤ ਸਨ ਇਲਾਜ ਤੋਂ ਬਾਅਦ ਹਸਪਤਾਲ ਤੋਂ ਡਿਸਚਾਰਜ ਕੀਤੇ ਗਏ ਸਨ।ਵੇਖਿਆ ਜਾਵੇ ਤਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਸ਼ਾਸਨ ਲਈ ਵੀ ਇਹ ਰਾਹਤ ਭਰੀ ਖਬਰ ਹੈ ਕਿਉਂਕਿ ਸੂਬੇ ‘ਚ ਸਭ ਤੋਂ ਵੱਧ ਕੋਰੋਨਾ ਕੇਸ ਅੰਮ੍ਰਿਤਸਰ ਜ਼ਿਲ੍ਹੇ ‘ਚ ਹੀ ਹਨ।