ਅਮਰੀਕਾ ਚਾਹੁੰਦਾ ਹੈ ਕਿ ਭਾਰਤੀ ਵਿਦਿਆਰਥੀ ਪੜ੍ਹਾਈ ਲਈ ਅਮਰੀਕਾ ਆਉਣ। ਇੱਕ ਸੀਨੀਅਰ ਅਮਰੀਕੀ ਡਿਪਲੋਮੈਟ ਨੇ ਬੁੱਧਵਾਰ ਨੂੰ ਇੱਕ ਵਾਸ਼ਿੰਗਟਨ ਡੀਸੀ ਅਧਾਰਤ ਥਿੰਕ ਟੈਂਕ ਨੂੰ ਦੱਸਿਆ ਕਿ ਹਾਲਾਂਕਿ ਕੋਰੋਨਾ ਨੇ ਅਨਿਸ਼ਚਿਤਤਾ ਤੇ ਚਿੰਤਾ ਵਧਾ ਦਿੱਤੀ ਹੈ।

ਵਾਸ਼ਿੰਗਟਨ: ਅਮਰੀਕਾ ਚਾਹੁੰਦਾ ਹੈ ਕਿ ਭਾਰਤੀ ਵਿਦਿਆਰਥੀ ਪੜ੍ਹਾਈ ਲਈ ਅਮਰੀਕਾ ਆਉਣ। ਇੱਕ ਸੀਨੀਅਰ ਅਮਰੀਕੀ ਡਿਪਲੋਮੈਟ ਨੇ ਬੁੱਧਵਾਰ ਨੂੰ ਇੱਕ ਵਾਸ਼ਿੰਗਟਨ ਡੀਸੀ ਅਧਾਰਤ ਥਿੰਕ ਟੈਂਕ ਨੂੰ ਦੱਸਿਆ ਕਿ ਹਾਲਾਂਕਿ ਕੋਰੋਨਾ ਨੇ ਅਨਿਸ਼ਚਿਤਤਾ ਤੇ ਚਿੰਤਾ ਵਧਾ ਦਿੱਤੀ ਹੈ, ਪਰ ਅਮਰੀਕੀ ਪ੍ਰਸ਼ਾਸਨ ਚਾਹੁੰਦਾ ਹੈ ਕਿ ਭਾਰਤੀ ਵਿਦਿਆਰਥੀ ਉੱਥੇ ਜਾ ਕੇ ਪੜ੍ਹਾਈ ਕਰਨ।

ਦੱਖਣੀ ਤੇ ਮੱਧ ਏਸ਼ੀਆਈ ਮਾਮਲਿਆਂ ਦੇ ਪ੍ਰਧਾਨ ਉਪ ਸਹਾਇਕ ਸਕੱਤਰ ਐਲਿਸ ਵੇਲਜ਼ ਨੇ ਕਿਹਾ ਕਿ ਇਸ ਸਮੇਂ ਮਹਾਮਾਰੀ ਕਰਕੇ ਵੀਜ਼ਾ ਪ੍ਰਕਿਰਿਆ ਨਹੀਂ ਚੱਲ ਰਹੀ। ਇਸ ਲਈ ਇਹ ਮੁੱਦਾ ਬਣਨ ਜਾ ਰਿਹਾ ਹੈ ਜਿਸ ਬਾਰੇ ਮੈਨੂੰ ਲੱਗਦਾ ਹੈ ਕਿ ਸਾਨੂੰ ਆਪਣੇ ਰਾਹ ਤੋਂ ਲੰਘਣਾ ਹੈ। ਉਨ੍ਹਾਂ ਨੇ ਇਹ ਗੱਲਾਂ ਅਟਲਾਂਟਿਕ ਕੌਂਸਲ ਵੱਲੋਂ ਕਰਵਾਏ ਵਰਚੁਅਲ ਵਿਚਾਰ-ਵਟਾਂਦਰੇ ਦੌਰਾਨ ਭਾਰਤ ਵਿੱਚ ਸਾਬਕਾ ਅਮਰੀਕੀ ਰਾਜਦੂਤ ਰਿਚਰਡ ਵਰਮਾ ਨੂੰ ਕਹੀਆਂ।

ਚੀਨ ਤੋਂ ਬਾਅਦ ਭਾਰਤ ਦੂਜਾ ਦੇਸ਼ ਹੈ ਜਿੱਥੇ ਸਭ ਤੋਂ ਵੱਧ ਵਿਦਿਆਰਥੀ ਅਮਰੀਕਾ ‘ਚ ਪੜ੍ਹ ਰਹੇ ਹਨ। ਦੋ ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿੱਚ ਪੜ੍ਹਦੇ ਹਨ। ਕੋਰੋਨਾ ਮਹਾਮਾਰੀ ਕਾਰਨ ਬਹੁਤੇ ਵਿਦਿਅਕ ਅਦਾਰੇ ਬੰਦ ਹੋ ਗਏ। ਇਸ ਦੌਰਾਨ ਇੱਥੇ ਬਸੰਤ ਦੀਆਂ ਛੁੱਟੀਆਂ ਰਹਿੰਦੀਆਂ ਹਨ ਪਰ ਇਸ ਮਹਾਮਾਰੀ ਦੇ ਕਾਰਨ ਛੁੱਟੀਆਂ ਵਿੱਚ ਵਾਧਾ ਕੀਤਾ ਗਿਆ ਹੈ।