ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਵੀਰਵਾਰ ਨੂੰ ਕੋਰੋਨਾਵਾਇਰਸ ਦੇ 142 ਨਵੇਂ ਕੇਸ ਸਾਹਮਣੇ ਆਏ ਜਿਸ ਤੋਂ ਬਾਅਦ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4769 ਹੋ ਗਈ ਹੈ।

Image Courtesy ABP Sanjha

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਵੀਰਵਾਰ ਨੂੰ ਕੋਰੋਨਾਵਾਇਰਸ ਦੇ 142 ਨਵੇਂ ਕੇਸ ਸਾਹਮਣੇ ਆਏ ਜਿਸ ਤੋਂ ਬਾਅਦ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4769 ਹੋ ਗਈ ਹੈ। ਕੱਲ੍ਹ ਕੋਰੋਨਾਵਾਇਰਸ ਨਾਲ ਸੱਤ ਮੌਤ ਹੋਣ ਦੀ ਵੀ ਖਬਰ ਸਾਹਮਣੇ ਆਈ ਸੀ। ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 120 ਹੋ ਗਈ ਹੈ। ਸੰਗਰੂਰ ‘ਤੇ ਅੰਮ੍ਰਿਤਸਰ ਤੋਂ ਦੋ ਤੇ ਮੋਗਾ, ਤਰਨ ਤਾਰਨ ‘ਤੇ ਲੁਧਿਆਣਾ ਤੋਂ ਇੱਕ ਇੱਕ ਵਿਅਕਤੀ ਦੀ ਮੌਤ ਬੀਤੇ ਕੱਲ੍ਹ ਹੋ ਗਈ ਸੀ।

ਸੂਬੇ ‘ਚ ਕੁੱਲ 269037 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 4769 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 3192 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 1457 ਲੋਕ ਐਕਟਿਵ ਮਰੀਜ਼ ਹਨ।

News Credit ABP Sanjha