ਸਕੂਲ-ਕਾਲਜ ਤੇ ਕੋਚਿੰਗ ਸੰਸਥਾ 31 ਜੁਲਾਈ ਤੱਕ ਬੰਦ ਰਹਿਣਗੇ। ਦਰਅਸਲ, ਅਨਲੌਕ-2 ‘ਚ ਬਹੁਤੀ ਛੂਟ ਨਹੀਂ ਦਿੱਤੀ ਗਈ ਹੈ।

Schoolboys and schoolgirls walking of the school bus outdoor

ਨਵੀਂ ਦਿੱਲੀ: ਕੋਰੋਨਾਵਾਇਰਸ ਮਹਾਮਾਰੀ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ, ਸਕੂਲ-ਕਾਲਜ ਤੇ ਕੋਚਿੰਗ ਸੰਸਥਾ 31 ਜੁਲਾਈ ਤੱਕ ਬੰਦ ਰਹਿਣਗੇ। ਦਰਅਸਲ, ਅਨਲੌਕ-2 ‘ਚ ਬਹੁਤੀ ਛੂਟ ਨਹੀਂ ਦਿੱਤੀ ਗਈ ਹੈ। ਅਨਲੌਕ-2 ਵਿੱਚ ਧਿਆਨ ਰੱਖਿਆ ਗਿਆ ਹੈ ਕਿ ਲੋਕ ਸਰੀਰਕ ਦੂਰੀ ਦਾ ਪੂਰੀ ਤਰ੍ਹਾਂ ਪਾਲਣ ਕਰਨ। ਇਸ ਲਈ ਮੈਟਰੋ, ਬਾਰ, ਸਿਨੇਮਾ ਆਦਿ ‘ਤੇ ਲੱਗੀ ਰੋਕ ਬਰਕਰਾਰ ਰੱਖੀ ਗਈ ਹੈ।
ਅਨਲੌਕ-1 ਖ਼ਤਮ ਹੋਣ ਤੋਂ ਇੱਕ ਦਿਨ ਪਹਿਲਾਂ, ਕੇਂਦਰ ਸਰਕਾਰ ਨੇ ਸੋਮਵਾਰ ਰਾਤ ਨੂੰ ਅਨਲੌਕ-2 ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ, ਜੋ 1 ਜੁਲਾਈ ਤੋਂ ਲਾਗੂ ਹੋਣਗੇ। ਸਕੂਲ ਕਾਲਜਾਂ ਨੂੰ ਰਾਜਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਹੀ ਖੋਲ੍ਹਣ ਦਾ ਫੈਸਲਾ ਲਿਆ ਜਾਵੇਗਾ।