ਮੌਸਮ ਵਿਭਾਗ ਅਨੁਸਾਰ ਮੁੰਬਈ ਵਿੱਚ ਅੱਜ ਵੀ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਦਿਨ ਭਰ ਬੱਦਲਵਾਈ ਰਹੇਗੀ ਤੇ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਵੀ ਹੈ। ਇਸ ਤੋਂ ਇਲਾਵਾ ਬਿਹਾਰ, ਉੱਤਰ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਮੱਧ ਮਹਾਰਾਸ਼ਟਰ, ਮਰਾਠਵਾੜਾ ਤੇ ਅੰਦਰੂਨੀ ਕਰਨਾਟਕ ‘ਚ ਮਾਨਸੂਨ ਦੇ ਆਮ ਮੀਂਹ ਪੈਣਗੇ।

Even more rain!

Image Courtesy Abp Sanjha

ਮੌਸਮ ਵਿਭਾਗ ਅਨੁਸਾਰ ਮੁੰਬਈ ਵਿੱਚ ਅੱਜ ਵੀ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਦਿਨ ਭਰ ਬੱਦਲਵਾਈ ਰਹੇਗੀ ਤੇ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਵੀ ਹੈ। ਇਸ ਤੋਂ ਇਲਾਵਾ ਬਿਹਾਰ, ਉੱਤਰ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਮੱਧ ਮਹਾਰਾਸ਼ਟਰ, ਮਰਾਠਵਾੜਾ ਤੇ ਅੰਦਰੂਨੀ ਕਰਨਾਟਕ ‘ਚ ਮਾਨਸੂਨ ਦੇ ਆਮ ਮੀਂਹ ਪੈਣਗੇ।

ਸੋਮਵਾਰ ਨੂੰ ਹਲਕੀ ਬਾਰਸ਼ ਕਾਰਨ ਦਿੱਲੀ ਵਿੱਚ ਤਾਪਮਾਨ ਆਮ ਰਿਹਾ। ਅਗਲੇ ਕੁਝ ਦਿਨਾਂ ਵਿੱਚ ਦਿੱਲੀ ਵਿੱਚ ਬਾਰਸ਼ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਰਾਜਸਥਾਨ ਵਿੱਚ ਹਲਕੇ ਤੋਂ ਦਰਮਿਆਨੀ ਬਾਰਸ਼ ਹੋਈ। ਬੁੱਧਵਾਰ ਦਿੱਲੀ ‘ਚ ਛੂਪੇ-ਮੀਂਹ ਪੈਣ ਕਾਰਨ ਹੇਠਾਂ ਰਹੇ। ਅਗਲੇ ਕੁਝ ਦਿਨਾਂ ਵਿੱਚ ਰਾਸ਼ਟਰੀ ਰਾਜਧਾਨੀ ਵਿੱਚ ਹੋਰ ਬਾਰਸ਼ ਹੋਣ ਦੀ ਸੰਭਾਵਨਾ ਹੈ।

ਸਫਦਰਜੰਗ ਆਬਜ਼ਰਵੇਟਰੀ ਵਿੱਚ 0.6 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ ਅਤੇ ਵੱਧ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਦਿੱਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼, ਤੇਜ਼ ਹਨੇਰੀ ਅਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ ਕੀਤੀ ਹੈ।

News Credit ABP Sanjha