ਇਸ ਤੋਂ ਬਾਅਦ ਗਰਮੀ ਤੋਂ ਕਾਫੀ ਰਾਹਤ ਮਹਿਸੂਸ ਹੋਈ ਹੈ। ਮੌਸਮ ਵਿਭਾਗ ਮੁਤਾਬਕ 10 ਜੁਲਾਈ ਨੂੰ ਵੀ ਕਈ ਸੂਬਿਆਂ ‘ਚ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਦੇ ਮੱਦੇਨਜ਼ਰ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

Image Courtesy Abp Sanjha
ਨਵੀਂ ਦਿੱਲੀ: ਉੱਤਰੀ ਭਾਰਤ ‘ਚ ਮੌਨਸੂਨ ਤਹਿਤ ਕਈ ਸੂਬਿਆਂ ‘ਚ ਵੀਰਵਾਰ ਨੂੰ ਜ਼ਬਰਦਸਤ ਬਾਰਸ਼ ਹੋਈ। ਇਸ ਤੋਂ ਬਾਅਦ ਗਰਮੀ ਤੋਂ ਕਾਫੀ ਰਾਹਤ ਮਹਿਸੂਸ ਹੋਈ ਹੈ। ਮੌਸਮ ਵਿਭਾਗ ਮੁਤਾਬਕ 10 ਜੁਲਾਈ ਨੂੰ ਵੀ ਕਈ ਸੂਬਿਆਂ ‘ਚ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਦੇ ਮੱਦੇਨਜ਼ਰ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਹਿਮਾਚਲ ਪ੍ਰਦੇਸ਼ ‘ਚ ਮੌਸਮ ਵਿਭਾਗ ਨੇ 12 ਜੁਲਾਈ ਤਕ ਭਾਰੀ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਅਸਮ, ਅਰੁਣਾਚਲ ਪ੍ਰਦੇਸ਼, ਪੱਛਮੀ ਬੰਗਾਲ, ਸਿੱਕਿਮ, ਬਿਹਾਰ ਦੇ ਕਈ ਇਲਾਕਿਆਂ ‘ਚ ਭਾਰੀ ਬਾਰਸ਼ ਨਾਲ ਕੁਝ ਇਲਾਕਿਆਂ ‘ਚ ਮਾਧਿਅਮ ਨਾਲ ਭਾਰੀ ਬਾਰਸ਼ ਹੋ ਸਕਦੀ ਹੈ।
News Credit ABP Sanjha