ਰੂਸ ਨੇ ਕੋਰੋਨਾ ਵੈਕਸੀਨ ਬਣਾਉਣ ‘ਚ ਬਾਜ਼ੀ ਮਾਰ ਲਈ ਹੈ। ਰੂਸ ਦੀ ਸੇਚਿਨੋਵ ਯੂਨੀਵਰਸਿਟੀ ਦਾ ਦਾਅਵਾ ਹੈ ਕਿ ਉਸ ਨੇ ਕੋਰੋਨਾਵਾਇਰਸ ਲਈ ਵੈਕਸੀਨ ਤਿਆਰ ਕੀਤੀ ਹੈ। ਯੂਨੀਵਰਸਿਟੀ ਦਾ ਕਹਿਣਾ ਹੈ ਕਿ ਵੈਕਸੀਨ ਦੇ ਸਾਰੇ ਟਰਾਇਲ ਸਫਲਤਾਪੂਰਵਕ ਮੁਕੰਮਲ ਹੋ ਚੁੱਕੇ ਹਨ।

Image Courtesy Abp Sanjha

ਮਾਸਕੋ: ਰੂਸ ਨੇ ਕੋਰੋਨਾ ਵੈਕਸੀਨ ਬਣਾਉਣ ‘ਚ ਬਾਜ਼ੀ ਮਾਰ ਲਈ ਹੈ। ਰੂਸ ਦੀ ਸੇਚਿਨੋਵ ਯੂਨੀਵਰਸਿਟੀ ਦਾ ਦਾਅਵਾ ਹੈ ਕਿ ਉਸ ਨੇ ਕੋਰੋਨਾਵਾਇਰਸ ਲਈ ਵੈਕਸੀਨ ਤਿਆਰ ਕੀਤੀ ਹੈ। ਯੂਨੀਵਰਸਿਟੀ ਦਾ ਕਹਿਣਾ ਹੈ ਕਿ ਵੈਕਸੀਨ ਦੇ ਸਾਰੇ ਟਰਾਇਲ ਸਫਲਤਾਪੂਰਵਕ ਮੁਕੰਮਲ ਹੋ ਚੁੱਕੇ ਹਨ। ਜੇ ਇਹ ਦਾਅਵਾ ਸੱਚ ਹੋ ਜਾਂਦਾ ਹੈ ਤਾਂ ਕੋਰੋਨਾਵਾਇਰਸ ਦੀ ਪਹਿਲੀ ਵੈਕਸੀਨ ਹੋਵੇਗੀ। ਇਸ ਦੇ ਨਾਲ ਹੀ, ਰੂਸ ਨੇ ਦੁਨੀਆ ਵਿੱਚ ਕੋਰੋਨਾਵਾਇਰਸ ਦੀ ਕਾਟ ਦੀ ਖੋਜ ਵੀ ਕੀਤੀ ਹੈ।

ਹਾਲਾਂਕਿ, ਯੂਐਸ ਸਮੇਤ ਦੁਨੀਆ ਦੇ ਬਹੁਤ ਸਾਰੇ ਵਿਕਸਤ ਦੇਸ਼ ਕੋਰੋਨਾ ‘ਤੇ ਵੈਕਸੀਨ ਤਿਆਰ ਕਰਨ ‘ਚ ਰੁੱਝੇ ਹੋਏ ਹਨ। ਬਹੁਤ ਸਾਰੇ ਅਜ਼ਮਾਇਸ਼ ਪੱਧਰ ‘ਤੇ ਵੀ ਅਸਫਲ ਹੋਏ ਹਨ, ਪਰ ਰੂਸ ਨੇ ਇਸ ਨੂੰ ਸਫਲ ਦੱਸਦਿਆਂ ਪਹਿਲੀ ਵੈਕਸੀਨ ਬਣਾਉਣ ਦੀ ਗੱਲ ਕਹੀ ਹੈ।

ਇੰਸਟੀਚਿਊਟ ਫਾਰ ਟਰਾਂਸਲੇਸ਼ਨਲ ਮੈਡੀਸਨ ਐਂਡ ਬਾਇਓਟੈਕਨਾਲੋਜੀ ਦੇ ਡਾਇਰੈਕਟਰ ਵਦੀਮ ਤਾਰਾਸੋਵ ਨੇ ਕਿਹਾ ਕਿ ਯੂਨੀਵਰਸਿਟੀ ਨੇ 18 ਜੂਨ ਨੂੰ ਰੂਸ ਦੇ ਗੇਮਲੀ ਇੰਸਟੀਚਿਊਟ ਆਫ ਐਪੀਡਿਮੋਲੋਜੀ ਐਂਡ ਮਾਈਕਰੋਬਾਇਓਲੋਜੀ ਦੁਆਰਾ ਤਿਆਰ ਕੀਤੀ ਵੈਕਸੀਨ ਦੀ ਜਾਂਚ ਸ਼ੁਰੂ ਕੀਤੀ ਸੀ। ਤਾਰਾਸੋਵ ਨੇ ਕਿਹਾ ਕਿ ਸੇਚਿਨੋਵ ਯੂਨੀਵਰਸਿਟੀ ਨੇ ਕੋਰੋਨੋਵਾਇਰਸ ਵਿਰੁੱਧ ਦੁਨੀਆ ਦੇ ਪਹਿਲੇ ਟੀਕੇ ਵਾਲੰਟੀਅਰਾਂ ‘ਤੇ ਸਫਲਤਾਪੂਰਵਕ ਪ੍ਰੀਖਣ ਮੁਕੰਮਲ ਕੀਤੇ ਹਨ।

ਸੇਚਿਨੋਵ ਯੂਨੀਵਰਸਿਟੀ ਦੇਇੰਸਟੀਚਿਊਟ ਆਫ ਮੈਡੀਕਲ ਪੈਰਾਸੀਟੋਲੋਜੀ, ਟਰੌਪਿਕਲ ਅਤੇ ਵੈਕਟਰ-ਬੋਰਨ ਡਿਜ਼ੀਜ਼ ਦੇ ਡਾਇਰੈਕਟਰ ਐਲਗਜ਼ੈਡਰ ਲੂਕਾਸ਼ੇਵ ਅਨੁਸਾਰ ਇਸ ਪੂਰੇ ਅਧਿਐਨ ਦਾ ਉਦੇਸ਼ ਮਨੁੱਖੀ ਸਿਹਤ ਦੀ ਰੱਖਿਆ ਲਈ ਕੋਵਿਡ-19 ਲਈ ਸਫਲਤਾਪੂਰਵਕ ਵੈਕਸੀਨ ਤਿਆਰ ਕਰਨਾ ਸੀ। ਲੁਕਾਸ਼ੇਵ ਨੇ ਸਪੁਤਨਿਕ ਨੂੰ ਦੱਸਿਆ ਕਿ ਵੈਕਸੀਨ ਦੇ ਸਾਰੇ ਪਹਿਲੂਆਂ ਦੀ ਸੁਰੱਖਿਆ ਲਈ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਜਲਦੀ ਹੀ ਲੋਕਾਂ ਦੀ ਸੁਰੱਖਿਆ ਲਈ ਬਾਜ਼ਾਰ ਵਿੱਚ ਉਪਲਬਧ ਹੋਵੇਗਾ।

News Credit ABP Sanjha