ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਵਿਡ -19 ਰਿਪੋਰਟ ਪੌਜ਼ੇਟਿਵ ਆਈ ਹੈ।ਉਹ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ।

Image Courtesy Abp Sanjha

ਚੰਡੀਗੜ੍ਹ: ਕੋਰੋਨਾਵਾਇਰਸ ਦਾ ਕਹਿਰ ਹੁਣ ਆਮ ਲੋਕਾਂ ਤੋਂ ਬਾਅਦ ਅਫ਼ਸਰਸ਼ਾਹੀ ਅਤੇ ਸਿਆਸੀ ਆਗੂਆਂ ਵੱਲ ਵੱਧਣਾ ਸ਼ੁਰੂ ਹੋ ਗਿਆ ਹੈ।ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੋਵਿਡ -19 ਰਿਪੋਰਟ ਪੌਜ਼ੇਟਿਵ ਆਈ ਹੈ।ਉਹ ਕੋਰੋਨਾਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ।

ਇਸ ਤੋਂ ਪਹਿਲਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਨਿਰਦੇਸ਼ਕ ਵਿਪੁਲ ਉਜਵਲ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਪਾਏ ਗਏ ਸਨ।ਬਾਜਵਾ ਉਸ ਵਿਭਾਗ ਦੇ ਮੰਤਰੀ ਹਨ। ਹੁਣ ਤੱਕ 17 ਪੀਸੀਐਸ, 2 ਆਈਏਐਸ ਅਧਿਕਾਰੀ ਅਤੇ ਇੱਕ ਮੰਤਰੀ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਹੋ ਚੁੱਕੇ ਹਨ।ਕੁੱਝ ਦਿਨ ਪਹਿਲਾਂ ਬਾਜਵਾ ਨੇ ਕੋਵਿਡ ਟੈਸਟ ਲਈ ਸੈਂਪਲ ਦਿੱਤਾ ਸੀ ਪਰ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਪਰ ਅੱਜ ਇੱਕ ਹੋਰ ਟੈਸਟ ‘ਚ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆ ਗਈ ਹੈ।ਉਨ੍ਹਾਂ ਨੂੰ ਹੁਣ ਸਿਹਤ ਵਿਭਾਗ ਵਲੋ ਕੁਆਰੰਟੀਨ ਕੀਤਾ ਜਾਏਗਾ।

ਬਾਜਵਾ ਦੇ ਨੇੜਲੇ ਸੰਪਰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।ਜਿਨ੍ਹਾਂ ਦੇ ਜਲਦੀ ਸੈਂਪਲ ਲਏ ਜਾਣਗੇ।

News Credit ABP Sanjha