Image Courtesy :jagbani(punjabkesar)

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਦਰਮਿਆਨ ਸ਼ੁੱਕਰਵਾਰ ਨੂੰ ਮੁਕਾਬਲੇ ‘ਚ 3 ਅੱਤਵਾਦੀ ਮਾਰੇ ਗਏ ਅਤੇ 2 ਸੁਰੱਖਿਆ ਕਰਮੀ ਜ਼ਖਮੀ ਹੋ ਗਏ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਜ਼ਿਲ੍ਹੇ ਦੇ ਨਗਨਾਦ ਇਲਾਕੇ ‘ਚ ਘੇਰਾਬੰਦੀ ਕਰ ਕੇ ਤਲਾਸ਼ ਮੁਹਿੰਮ ਸ਼ੁਰੂ ਕੀਤੀ ਸੀ। ਖੇਤਰ ‘ਚ ਲੁਕੇ ਅੱਤਵਾਦੀਆਂ ਦੇ ਸੁਰੱਖਿਆ ਦਸਤਿਆਂ ‘ਤੇ ਗੋਲੀਬਾਰੀ ਕਰਨ ਨਾਲ ਮੁਹਿੰਮ ਮੁਕਾਬਲੇ ‘ਚ ਬਦਲ ਗਈ।
ਗੋਲੀਬਾਰੀ ਦਾ ਸੁਰੱਖਿਆ ਦਸਤਿਆਂ ਨੇ ਵੀ ਮੂੰਹ ਤੋੜ ਜਵਾਬ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ‘ਚ 3 ਅੱਤਵਾਦੀ ਮਾਰੇ ਗਏ ਹਨ ਅਤੇ 2 ਸੁਰੱਖਿਆ ਕਰਮੀ ਜ਼ਖਮੀ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਸੰਗਠਨ ਦਾ ਪਤਾ ਲਗਾਇਆ ਜਾ ਰਿਹਾ ਹੈ।

News Credit :jagbani(punjabkesar)