ਨਵੀਂ ਦਿੱਲੀ- ਦੇਸ਼ ‘ਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ‘ਚ ਕਰੀਬ 50 ਹਜ਼ਾਰ ਲੋਕਾਂ ਦੇ ਪੀੜਤ ਹੋਣ ਦੀ ਪੁਸ਼ਟੀ ਤੋਂ ਬਾਅਦ ਪੀੜਤਾਂ ਦਾ ਅੰਕੜਾ 14.35 ਲੱਖ ਹੋ ਗਿਆ।

Image Courtesy :jagbani(punjabkesar)

ਹਾਲਾਂਕਿ ਰਾਹਤ ਭਰੀ ਖ਼ਬਰ ਇਹ ਹੈ ਕਿ ਇਸ ਦੌਰਾਨ ਲਗਭਗ 32 ਹਜ਼ਾਰ ਮਰੀਜ਼ਾਂ ਦੇ ਸਿਹਤਮੰਦ ਹੋਣ ਨਾਲ ਇਸ ਰੋਗ ਤੋਂ ਮੁਕਤੀ ਪਾਉਣ ਵਾਲਿਆਂ ਦੀ ਗਿਣਤੀ 9.17 ਲੱਖ ਹੋ ਗਈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰਨਾ ਇਨਫੈਕਸ਼ਨ ਦੇ 49,931 ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦਾ ਅੰਕੜਾ 14,35,453 ਹੋ ਗਿਆ, ਜਦੋਂ ਕਿ 708 ਲੋਕਾਂ ਦੀ ਇਸ ਬੀਮਾਰੀ ਨਾਲ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 32,771 ਹੋ ਗਈ। ਇਸ ਮਿਆਦ ‘ਚ 31,991 ਮਰੀਜ਼ ਸਿਹਤਮੰਦ ਹੋਏ ਹਨ, ਜਿਸ ਨੂੰ ਮਿਲਾ ਕੇ ਹੁਣ ਤੱਕ 9,17,568 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ।
ਦੇਸ਼ ‘ਚ ਹਾਲੇ ਕੋਰੋਨਾ ਇਨਫੈਕਸ਼ਨ ਦੇ 4,85,114 ਸਰਗਰਮ ਮਾਮਲੇ ਹਨ। ਦੇਸ਼ ‘ਚ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ ‘ਚ ਇਨਫੈਕਸ਼ਨ ਦੇ 9,131 ਨਵੇਂ ਮਾਮਲੇ ਸਾਹਮਣੇ ਆਏ ਅਤੇ 267 ਲੋਕਾਂ ਦੀ ਮੌਤ ਹੋਈ, ਜਿਸ ਨਾਲ ਇੱਥੇ ਹੁਣ ਪੀੜਤਾਂ ਦਾ ਅੰਕੜਾ 3,75,799 ਅਤੇ ਮ੍ਰਿਤਕਾਂ ਦੀ ਗਿਣਤੀ 13,656 ਹੋ ਗਈ, ਜਦੋਂ ਕਿ 2,13,238 ਲੋਕ ਰੋਗ ਮੁਕਤ ਹੋਏ ਹਨ। ਇਨਫੈਕਸ਼ਨ ਦੇ ਮਾਮਲੇ ‘ਚ ਦੂਜੇ ਨੰਬਰ ‘ਤੇ ਸਥਿਤ ਤਾਮਿਲਨਾਡੂ ‘ਚ ਇਸ ਦੌਰਾਨ 6,986 ਨਵੇਂ ਮਾਮਲੇ ਸਾਹਮਣੇ ਆਏ ਅਤੇ 85 ਲੋਕਾਂ ਦੀ ਮੌਤ ਹੋਈ, ਜਿਸ ਨਾਲ ਪੀੜਤਾਂ ਦੀ ਗਿਣਤੀ 2,13,723 ਅਤੇ ਮ੍ਰਿਤਕਾਂ ਦਾ ਅੰਕੜਾ 3,494 ਹੋ ਗਿਆ ਹੈ। ਸੂਬੇ ‘ਚ 1,56,526 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਚੁਕੀ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਕੋਰੋਨਾ ਮਹਾਮਾਰੀ ਦੀ ਸਥਿਤੀ ਹੁਣ ਕੁਝ ਕੰਟਰੋਲ ‘ਚ ਹੈ ਅਤੇ ਇੱਥੇ ਇਨਫੈਕਸ਼ਨ ਦੇ ਮਾਮਲੇ ‘ਚ ਵਾਧੇ ਦੀ ਰਫ਼ਤਾਰ ਥੋੜ੍ਹੀ ਘੱਟ ਹੋਈ ਹੈ। ਰਾਜਧਾਨੀ ‘ਚ ਹੁਣ ਤੱਕ 1,30,606 ਲੋਕ ਕੋਰੋਨਾ ਦੀ ਲਪੇਟ ‘ਚ ਆਏ ਹਨ ਅਤੇ ਇਸ ਕਾਰਨ ਮਰਨ ਵਾਲਿਆਂ ਦੀ ਗਿਣਤੀ 3,827 ਹੋ ਗਈ ਹੈ। ਇੱਥੇ ਹੁਣ ਤੱਕ 1,14,875 ਮਰੀਜ਼ ਰੋਕ ਮੁਕਤ ਹੋਏ ਹਨ।


News Credit :jagbani(punjabkesar)