ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ‘ਚ ਰਸੋਟ ਦੇ ਜੰਗਲ ‘ਚ ਬੁੱਧਵਾਰ ਨੂੰ ਬਿਜਲੀ ਡਿੱਗਣ ਨਾਲ ਪਿਤਾ-ਪੁੱਤ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਲਾਪਤਾ ਹੋ ਗਏ।

Image Courtesy :jagbani(punjabkesar)

ਇਹ ਹਾਦਸਾ ਚੰਬਾ ਤੋਂ ਕਰੀਬ 32 ਕਿਲੋਮੀਟਰ ਦੂਰ ਰਸੋਟ ਦੇ ਜੰਗਲ ‘ਚ ਭੇਡ-ਬੱਕਰੀਆਂ ਚਰਾਉਣ ਗਏ ਲੋਕਾਂ ਨਾਲ ਵਾਪਰਿਆ। ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਨਾਮ ਜਰਮੋ, ਉਸ ਦਾ ਬੇਟਾ ਪਵਨ ਅਤੇ ਪੱਪੂ ਦੇ ਰੂਪ ‘ਚ ਕੀਤੀ ਗਈ ਹੈ। ਇਹ ਤਿੰਨੋਂ ਹੀ ਪਿੰਡ ਨਿਯੋਲਾ ਪੰਚਾਇਤ ਯੁਰ ਦੇ ਰਹਿਣ ਵਾਲੇ ਸਨ।
ਇਹ ਸਾਰੇ ਲੋਕ ਰਸੋਟ ਜੰਗਲ ‘ਚ ਆਪਣੀਆਂ ਭੇਡ-ਬੱਕਰੀਆਂ ਨੂੰ ਚਰਾਉਣ ਗਏ ਹੋਏ ਸਨ। ਇਸ ਦੌਰਾਨ ਇਨ੍ਹਾਂ ‘ਤੇ ਆਸਮਾਨੀ ਆਫ਼ਤ ਟੁੱਟ ਪਈ। ਇਸ ਹਾਦਸੇ ‘ਚ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 2 ਹੋਰ ਲੋਕ ਲਾਪਤਾ ਦੱਸੇ ਜਾ ਰਹੇ ਹਨ। ਪੁਲਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਹਨ। ਜ਼ਿਲ੍ਹਾ ਪੁਲਸ ਸੁਪਰਡੈਂਟ ਮੋਨਿਕਾ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਲਾਪਤਾ ਵਿਅਕਤੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਪੁਲਸ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ।

News Credit jagbani(punjabkesar)