ਵਾਸ਼ਿੰਗਟਨ ਡੀਸੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ 20 ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।

Image Courtesy Abp Sanjha

ਵਾਸ਼ਿੰਗਟਨ: ਵਾਸ਼ਿੰਗਟਨ ਡੀਸੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ 20 ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।

ਨਿਊਜ਼ ਏਜੰਸੀ ਸਿਨਹੂਆ ਦੀ ਰਿਪੋਰਟ ਮੁਤਾਬਕ, ਐਤਵਾਰ ਰਾਤ ਕਰੀਬ 1 ਵਜੇ ਅਮਰੀਕਾ ਦੀ ਰਾਜਧਾਨੀ ਵਿੱਚ ਰਿਹਾਇਸ਼ੀ ਖੇਤਰ ਨੇੜੇ ਗੋਲੀਬਾਰੀ ਦੀ ਘਟਨਾ ਵਾਪਰੀ। ਪੀੜਤ ਦੀ ਪਛਾਣ 17 ਸਾਲਾ ਕ੍ਰਿਸਟੋਫਰ ਬ੍ਰਾਊਨ ਵਜੋਂ ਹੋਈ, ਜਦੋਂ ਉਸ ਦੇ ਪਰਿਵਾਰ ਨੇ ਸੀਬੀਐਸ ਵਾਸ਼ਿੰਗਟਨ ਡੀਸੀ ਨਾਲ ਜੁੜੇ WUSA-TV ਨੂੰ ਇਸ ਘਟਨਾ ਦੀ ਪੁਸ਼ਟੀ ਕੀਤੀ ਗਈ।

ਇੱਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਲਗਪਗ ਨੌਂ ਲੋਕਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਲਿਜਾਇਆ ਗਿਆ। ਘਟਨਾ ਦੇ ਚਸ਼ਮਦੀਦ ਨੇ ਕਿਹਾ ਕਿ ਇਹ ਗੋਲੀਬਾਰੀ ਇੱਕ ਜਨਮ ਦਿਨ ਪਾਰਟੀ ‘ਚ ਹੋਈ ਸੀ।

ਦੱਸ ਦਈਏ ਕਿ ਮਾਮਲੇ ਬਾਰੇ ਅਜੇ ਵਧੇਰੇ ਜਾਣਕਾਰੀ ਸਾਹਮਣੇ ਨਹੀਂ ਆਈ।

News Credit ABP Sanjha