ਸੰਜੇ ਦੱਤ ਦੇ ਫੇਫੜਿਆਂ ‘ਚ ਪਾਣੀ ਭਰ ਗਿਆ ਸੀ। ਉਹ ਕੱਢਿਆ ਗਿਆ ਤੇ ਫਿਰ ਟੈਸਟ ਕਰਕੇ ਸਟੇਜ ਚਾਰ ਦਾ ਕੈਂਸਰ ਡਿਟੈਕਟ ਕੀਤਾ ਗਿਆ। ਦੱਸਿਆ ਜਾ ਰਿਹਾ ਕਿ ਸੰਜੇ ਦੱਤ ਕੈਂਸਰ ਦੇ ਇਲਾਜ ਲਈ ਜਲਦ ਅਮਰੀਕਾ ਰਵਾਨਾ ਹੋ ਸਕਦੇ ਹਨ।

ਮੰਬਈ: ਬਾਲੀਵੁੱਡ ਅਦਾਕਾਰ ਸੰਜੇ ਦੱਤ ਨੂੰ ਲੰਗ ਕੈਂਸਰ ਯਾਨੀ ਫੇਫੜਿਆਂ ਦਾ ਹੋਇਆ ਹੈ। ਲੀਲਾਵਤੀ ਹਸਪਤਾਲ ਤੋਂ ਇਲਾਜ ਕਰਾ ਕੇ ਸੰਜੇ ਦੱਤ ਹਾਲ ਹੀ ‘ਚ ਡਿਸਚਾਰਜ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਕੈਂਸਰ ਹੋਣ ਦੀ ਗੱਲ ਸਾਹਮਣੇ ਆਈ ਸੀ। ਫ਼ਿਲਮ ਕ੍ਰਿਟਿਕ ਕੋਮਲ ਨਾਹਟਾ ਨੇ ਸੋਸ਼ਲ ਮੀਡੀਆ ‘ਤੇ ਟਵੀਟ ਜ਼ਰੀਏ ਇਸ ਦੀ ਜਾਣਕਾਰੀ ਦਿੱਤੀ ਹੈ।

ਕੋਮਲ ਨਾਹਟਾ ਨੇ ਏਬੀਪੀ ਨੂੰ ਨਿਊਜ਼ ਨੂੰ ਦੱਸਿਆ ਕਿ ਸੰਜੇ ਦੱਤ ਦੇ ਫੇਫੜਿਆਂ ‘ਚ ਪਾਣੀ ਭਰ ਗਿਆ ਸੀ। ਉਹ ਕੱਢਿਆ ਗਿਆ ਤੇ ਫਿਰ ਟੈਸਟ ਕਰਕੇ ਸਟੇਜ ਚਾਰ ਦਾ ਕੈਂਸਰ ਡਿਟੈਕਟ ਕੀਤਾ ਗਿਆ। ਦੱਸਿਆ ਜਾ ਰਿਹਾ ਕਿ ਸੰਜੇ ਦੱਤ ਕੈਂਸਰ ਦੇ ਇਲਾਜ ਲਈ ਜਲਦ ਅਮਰੀਕਾ ਰਵਾਨਾ ਹੋ ਸਕਦੇ ਹਨ।

ਇਸ ਤੋਂ ਪਹਿਲਾਂ ਸੰਜੇ ਦੱਤ ਨੇ ਆਪਣਾ ਬਿਆਨ ਪੋਸਟ ਕਰਦੇ ਹੋਏ ਲਿਖਿਆ, “ਹੈਲੋ ਦੋਸਤੋ, ਮੈਂ ਡਾਕਟਰੀ ਇਲਾਜ ਕਰਕੇ ਆਪਣੇ ਕੰਮ ਤੋਂ ਕੁਝ ਸਮਾਂ ਬ੍ਰੇਕ ਲੈ ਰਿਹਾ ਹਾਂ। ਮੇਰਾ ਪਰਿਵਾਰ ਅਤੇ ਮੇਰੇ ਦੋਸਤ ਮੇਰੇ ਨਾਲ ਹਨ। ਮੈਂ ਆਪਣੇ ਸ਼ੁੱਭਚਿੰਤਕਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਪ੍ਰੇਸ਼ਾਨ ਹੋਣ ‘ਤੇ ਕਿਸੇ ਵੀ ਬੇਲੋੜੀ ਚੀਜ਼ ਦਾ ਅੰਦਾਜ਼ਾ ਨਾ ਲਗਾਉਣ। ਮੈਂ ਤੁਹਾਡੇ ਪਿਆਰ ਅਤੇ ਅਰਦਾਸਾਂ ਨਾਲ ਜਲਦੀ ਵਾਪਸ ਆ ਜਾਵਾਂਗਾ।”

View this post on Instagram

🙏🏻

A post shared by Sanjay Dutt (@duttsanjay) on

News Credit ABP Sanjha