ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਕਿਹਾ ਕਿ ਸੂਬੇ ਦੇ ਮੰਤਰੀਆਂ, ਵਿਧਾਇਕਾਂ ਅਤੇ ਉੱਚ-ਅਧਿਕਾਰੀ ਵੀ ਕੋਰੋਨਾਵਾਇਰਸ ਦਾ ਇਲਾਜ ਸਰਕਾਰੀ ਹਸਪਤਾਲਾਂ ਅਤੇ ਕੋਰੋਨਾ ਕੇਅਰ ਸੈਂਟਰਾਂ ਤੋਂ ਹੀ ਕਰਵਾਉਣ।

Image Courtesy Abp Sanjha

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਕਿਹਾ ਕਿ ਸੂਬੇ ਦੇ ਮੰਤਰੀਆਂ, ਵਿਧਾਇਕਾਂ ਅਤੇ ਉੱਚ-ਅਧਿਕਾਰੀ ਵੀ ਕੋਰੋਨਾਵਾਇਰਸ ਦਾ ਇਲਾਜ ਸਰਕਾਰੀ ਹਸਪਤਾਲਾਂ ਅਤੇ ਕੋਰੋਨਾ ਕੇਅਰ ਸੈਂਟਰਾਂ ਤੋਂ ਹੀ ਕਰਵਾਉਣ।

ਹਰਪਾਲ ਸਿੰਘ ਚੀਮਾ ਨੇ ਕੋਰੋਨਾ ਪੋਜੇਟਿਵ ਹੋਏ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ, ਨਾਜ਼ਰ ਸਿੰਘ ਮਾਨਸ਼ਾਹੀਆ ਅਤੇ ਰੋਜ਼ੀ ਬਰਕੰਦੀ ਸਮੇਤ ਆਈਏਐਸ, ਆਈਪੀਐਸ ਅਫ਼ਸਰਾਂ ਸਮੇਤ ਹਰੇਕ ਵੀਆਈਪੀ ਦਾ ਇਲਾਜ ਸਰਕਾਰੀ ਹਸਪਤਾਲਾਂ ‘ਚ ਹੀ ਜ਼ਰੂਰੀ ਕੀਤਾ ਜਾਵੇ, ਕਿਉਂਕਿ ਇਸ ਨਾਲ ਆਮ ਲੋਕਾਂ ਦਾ ਸਰਕਾਰੀ ਸਿਹਤ ਸੇਵਾਵਾਂ ‘ਚ ਯਕੀਨ ਵਧੇਗਾ ਅਤੇ ਮੰਤਰੀਆਂ, ਵਿਧਾਇਕਾਂ ਅਤੇ ਅਫ਼ਸਰਾਂ ਨੂੰ ਵੀ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਨਾਲ ਨਿਪਟਣ ਲਈ ਕੀਤੇ ਗਏ ਪ੍ਰਬੰਧਾਂ ਦੀ ਅਸਲੀਅਤ ਬਾਰੇ ਪਤਾ ਲੱਗੇਗਾ।

ਇਸ ਦੇ ਨਾਲ ਹੀ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਬਾਰੇ ਪ੍ਰਤੀਕਿਰਿਆ ਦਿੰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ, ”ਐਸਵਾਈਐਲ ਲਈ ਬਾਦਲ ਪਰਿਵਾਰ ਅਤੇ ਰਾਜਾ ਅਮਰਿੰਦਰ ਸਿੰਘ ਸਮੇਤ ਪੰਜਾਬ ‘ਤੇ ਰਾਜ ਕਰਦੀਆਂ ਆ ਰਹੀਆਂ ਕਾਂਗਰਸ, ਅਕਾਲੀ ਦਲ (ਬਾਦਲ) ਅਤੇ ਭਾਜਪਾ ਵਰਗੀਆਂ ਰਿਵਾਇਤੀ ਪਾਰਟੀਆਂ ਇੱਕ-ਦੂਜੇ ਤੋਂ ਵੱਧ ਕੇ ਜ਼ਿੰਮੇਵਾਰ ਹਨ। ਜਿੰਨਾ ਨੇ ਖ਼ੁਦ ਹੀ ਐਸਵਾਈਐਲ ਦਾ ਅੱਕ ਪੰਜਾਬ ਦੀ ਹਿੱਕ ‘ਤੇ ਗੱਡਿਆ ਅਤੇ ਫਿਰ ਰਾਜ-ਸੱਤਾ ਹਾਸਲ ਕਰਨ ਲਈ ਇਸ ਮੁੱਦੇ ‘ਤੇ ਸਿਆਸਤ ਕੀਤੀ।”

News Credit ABP Sanjha