ਹਰਦੀਪ ਪੁਰੀ ਨੇ ਟਵੀਟ ਕੀਤਾ ਕਿ ਗੁਆਂਢੀ ਦੇਸ਼ਾਂ ਸ੍ਰੀਲੰਕਾ, ਬੰਗਲਾਦੇਸ਼, ਅਫਗਾਨਿਸਤਾਨ, ਨੇਪਾਲ ਅਤੇ ਭੂਟਾਨ ਨੂੰ ਅਜਿਹੇ ਪ੍ਰਬੰਧਾਂ ਲਈ ਪ੍ਰਸਤਾਵ ਦਿੱਤੇ ਗਏ ਹਨ।

Image Courtesy Abp Sanjha

ਨਵੀਂ ਦਿੱਲੀ: ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਅੰਤਰਰਾਸ਼ਟਰੀ ਉਡਾਣਾਂ ਲਈ ਦੁਵੱਲੇ ਅਸਥਾਈ ਪ੍ਰਬੰਧ ਸਥਾਪਤ ਕਰਨ ਲਈ ਆਸਟਰੇਲੀਆ, ਜਾਪਾਨ ਅਤੇ ਸਿੰਗਾਪੁਰ ਸਣੇ 13 ਦੇਸ਼ਾਂ ਨਾਲ ਗੱਲਬਾਤ ਕਰ ਰਿਹਾ ਹੈ। ਇਸ ਤਰ੍ਹਾਂ ਦੀ ਵਿਵਸਥਾ ਤਹਿਤ ਦੋਵਾਂ ਦੇਸ਼ਾਂ ਦੀਆਂ ਏਅਰਲਾਈਨਾਂ ਕੁਝ ਪਾਬੰਦੀਆਂ ਨਾਲ ਅੰਤਰ ਰਾਸ਼ਟਰੀ ਉਡਾਣਾਂ ਚਲਾ ਸਕਦੀਆਂ ਹਨ।

ਪੁਰੀ ਨੇ ਟਵੀਟ ਕੀਤਾ ਕਿ ਗੁਆਂਢੀ ਦੇਸ਼ਾਂ ਸ੍ਰੀਲੰਕਾ, ਬੰਗਲਾਦੇਸ਼, ਅਫਗਾਨਿਸਤਾਨ, ਨੇਪਾਲ ਅਤੇ ਭੂਟਾਨ ਨਾਲ ਵੀ ਅਜਿਹੇ ਪ੍ਰਬੰਧਾਂ ਲਈ ਪ੍ਰਸਤਾਵ ਦਿੱਤੇ ਗਏ ਹਨ। ਜੁਲਾਈ ਤੋਂ ਹੀ ਭਾਰਤ ਨੇ ਅਮਰੀਕਾ, ਬ੍ਰਿਟੇਨ, ਫਰਾਂਸ, ਜਰਮਨੀ, ਯੂਏਈ, ਕਤਰ ਅਤੇ ਮਾਲਦੀਵ ਨਾਲ ਅਜਿਹੇ ਸਮਝੌਤੇ ਕੀਤੇ ਹਨ।

ਦੱਸ ਦਈਏ ਕਿ ਕੋਰੋਨਾ ਨੂੰ ਕੰਟਰੋਲ ਕਰਨ ਲਈ ਲੌਕਡਾਊਨ ਕਰਕੇ ਭਾਰਤ ‘ਚ ਦੋ ਮਹੀਨਿਆਂ ਦੇ ਅੰਤਰਾਲ ਤੋਂ ਬਾਅਦ 25 ਮਈ ਨੂੰ ਘਰੇਲੂ ਯਾਤਰੀਆਂ ਦੀਆਂ ਉਡਾਣਾਂ ਮੁੜ ਸ਼ੁਰੂ ਹੋਈਆਂ। ਕੋਰੋਨਾਵਾਇਰਸ ਦੇ ਮੱਦੇਨਜ਼ਰ ਭਾਰਤ ਅਤੇ ਹੋਰ ਦੇਸ਼ਾਂ ਵਿੱਚ ਲਗਾਈ ਗਈ ਯਾਤਰਾ ਪਾਬੰਦੀਆਂ ਕਾਰਨ ਹਵਾਬਾਜ਼ੀ ਖੇਤਰ ਬਹੁਤ ਪ੍ਰਭਾਵਤ ਹੋਇਆ ਹੈ। ਭਾਰਤ ਦੀਆਂ ਸਾਰੀਆਂ ਏਅਰਲਾਈਨਾਂ ਨੇ ਖਰਚਿਆਂ ਨੂੰ ਘਟਾਉਣ ਲਈ ਕਈ ਕਦਮ ਚੁੱਕੇ ਹਨ।

News Credit ABP Sanjha