ਨਵੀਂ ਦਿੱਲੀ- ਦੇਸ਼ ਦੀ ਰਾਜਧਾਨੀ ਦਿੱਲੀ ‘ਚ ਕੋਰੋਨਾ ਦੇ ਵਧਦੇ ਇਨਫੈਕਸ਼ਨ ਦਰਮਿਆਨ ਸਫ਼ਾਈ ਕਰਮੀ ਜਾਨ ਜ਼ੋਖਮ ‘ਚ ਪਾ ਕੇ ਆਪਣਾ ਫਰਜ਼ ਨਿਭਾ ਰਹੇ ਹਨ।

Image Courtesy :jagbani(punjabkesar)

ਇਸ ਵਿਚ ਕਈ ਸਫ਼ਾਈ ਕਰਮੀ ਕੋਰੋਨਾ ਨਾਲ ਲੜਦੇ ਹੋਏ ਆਪਣੀ ਜਾਨ ਵੀ ਗਵਾ ਚੁਕੇ ਹਨ। ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਜਿਹੀ ਹੀ ਇਕ ਕੋਰੋਨਾ ਯੋਧੇ ਦੇ ਪਰਿਵਾਰ ਲਈ ਮਦਦ ਦਾ ਹੱਥ ਵਧਾਇਆ ਹੈ। ਕੇਜਰੀਵਾਲ ਨੇ ਡਿਊਟੀ ਦੌਰਾਨ ਕੋਵਿਡ-19 ਕਾਰਨ ਜਾਨ ਗਵਾਉਣ ਵਾਲੇ ਇਕ ਸਫ਼ਾਈ ਕਰਮੀ ਰਾਜੂ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਅਜਿਹੇ ਸਾਰੇ ਕੋਰੋਨਾ ਯੋਧਿਆ ‘ਤੇ ਮਾਣ ਹੈ, ਜੋ ਦਿੱਲੀ ਦੀ ਜਨਤਾ ਦੀ ਸੁਰੱਖਿਆ ਲਈ ਆਪਣੀ ਜਾਨ ਤਿਆਗ ਰਹੇ ਹਨ।
ਦੱਸਣਯੋਗ ਹੈ ਕਿ ਦਿੱਲੀ ‘ਚ 50 ਹਜ਼ਾਰ ਤੋਂ ਵੱਧ ਸਫ਼ਾਈ ਕਰਮੀ ਹਨ। ਉਹ ਲੋਕਾਂ ਦੇ ਘਰ-ਘਰ ਜਾ ਕੇ ਕੂੜਾ ਚੁੱਕਦੇ ਹਨ, ਅਜਿਹੇ ‘ਚ ਉਨ੍ਹਾਂ ਨੂੰ ਇਨਫੈਕਸ਼ਨ ਦਾ ਸਭ ਤੋਂ ਵੱਧ ਖਤਰਾ ਹੈ। ਦਿੱਲੀ ਸਫ਼ਾਈ ਕਰਮੀ ਐਸੋਸੀਏਸ਼ਨ ਦਾ ਦੋਸ਼ ਹੈ ਕਿ ਨਗਰ ਨਿਗਮ ਵਲੋਂ ਕਿਸੇ ਵੀ ਤਰ੍ਹਾਂ ਦੀ ਸਹੂਲੀਅਤ ਨਹੀਂ ਦਿੱਤੀ ਜਾ ਰਹੀ ਹੈ।

News Credit :jagbani(punjabkesar)