ਪਟਿਆਲਾ : ਪਟਿਆਲਾ ਦੇ ਇਕ ਨੌਜਵਾਨ ਪੱਤਰਕਾਰ ਜੈਦੀਪ ਸਿੰਘ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ।

Image Courtesy :jagbani(punjabkesar)

27 ਸਾਲਾ ਜੈਦੀਪ ਸਿੰਘ ਦੀ ਕੋਰੋਨਾ ਰਿਪੋਰਟ 17 ਅਗਸਤ ਨੂੰ ਪਾਜ਼ੇਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਇਲਾਜ ਲਈ ਉਸ ਨੂੰ 19 ਅਗਸਤ ਨੂੰ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਜੈਦੀਪ ਦੀ ਹਾਲਤ ਜ਼ਿਆਦਾ ਖਰਾਬ ਹੋਣ ਕਾਰਨ 20 ਅਗਸਤ ਨੂੰ ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ।
ਬੀਤੀ 23 ਅਗਸਤ ਦੀ ਰਾਤ 9 ਵਜੇ ਦੇ ਕਰੀਬ ਜੈਦੀਪ ਸਿੰਘ ਨੇ ਹਸਪਤਾਲ ‘ਚ ਹੀ ਦਮ ਤੋੜ ਦਿੱਤਾ। ਜੈਦੀਪ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ, ਜੋ ਪਿਛਲੇ ਲੰਬੇ ਸਮੇਂ ਤੋਂ ਪੰਜਾਬੀ ਪੱਤਰਕਾਰੀ ‘ਚ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਸੀ।
ਜੈਦੀਪ ਦੀ ਮੌਤ ਤੋਂ ਬਾਅਦ ਪੂਰੇ ਪੱਤਰਕਾਰ ਭਾਈਚਾਰੇ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੋਸ਼ਲ ਮੀਡੀਆ ‘ਤੇ ਜੈਦੀਪ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਨੇ ਲਿਖਿਆ ਹੈ ਕਿ ਕੋਵਿਡ-19 ਕਰਕੇ ਆਪਣੀ ਜਾਨ ਗੁਆਉਣ ਵਾਲੇ ਪਟਿਆਲਾ ਤੋਂ ਨੌਜਵਾਨ ਫੋਟੋ ਜਰਨਲਿਸਟ ਜੈਦੀਪ ਸਿੰਘ ਜੀ ਦੇ ਦਿਹਾਂਤ ਦੀ ਖ਼ਬਰ ਨਾਲ ਮਨ ਨੂੰ ਦੁੱਖ ਪਹੁੰਚਿਆ ਹੈ ਅਤੇ ਉਨ੍ਹਾਂ ਦੀਆਂ ਅਰਦਾਸਾਂ ਜੈਦੀਪ ਜੀ ਦੇ ਪਰਿਵਾਰਨਾਲ ਹਨ, ਵਾਹਿਗੁਰੂ ਜੀ ਉਨ੍ਹਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

News Credit :jagbani(punjabkesar)