ਅੰਮ੍ਰਿਤਸਰ : ਪੰਜਾਬ ਭਰ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਨਵੇਂ ਮਾਮਲੇ ਜ਼ਿਲ੍ਹਾ ਅੰਮ੍ਰਿਤਸਰ ਤੋਂ ਸਾਹਮਣੇ ਆਏ ਹਨ, ਜਿਥੇ 70 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ

Image Courtesy :jagbani(punjabkesar)

ਜਦਕਿ ਦੋ ਮਰੀਜ਼ਾਂ ਨੇ ਦਮ ਤੋੜ ਦਿੱਤਾ। ਇਸ ਨਾਲ ਹੁਣ ਜ਼ਿਲ੍ਹੇ ‘ਚ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 3607 ਹੋ ਚੁੱਕੀ , ਜਿਨ੍ਹਾਂ ‘ਚੋਂ 2738 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ‘ਚ ਹੁਣ ਤੱਕ 144 ਮਰੀਜ਼ ਦਮ ਤੋੜ ਚੁੱਕੇ ਹਨ।
ਇਥੇ ਦੱਸ ਦੇਈਏ ਕਿ ਦੇਸ਼ ‘ਚ ਪਹਿਲੀ ਵਾਰ ਕੋਰੋਨਾ ਵਾਇਰਸ ਦੇ ਇਕ ਦਿਨ ‘ਚ 75 ਹਜ਼ਾਰ ਤੋਂ ਵਧੇਰੇ ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਕਾਰਨ ਪੀੜਤਾਂ ਦੀ ਗਿਣਤੀ 33 ਲੱਖ ਦੇ ਪਾਰ ਹੋ ਗਈ ਹੈ। ਇਸ ਦੌਰਾਨ ਵਾਇਰਸ ਤੋਂ ਮੁਕਤ ਹੋਣ ਵਾਲਿਆਂ ਦੀ ਗਿਣਤੀ ਤੁਲਨਾਤਮਕ ਤੌਰ ‘ਤੇ ਘੱਟ ਰਹਿਣ ਨਾਲ ਸਰਗਰਮ ਕੇਸ 18 ਹਜ਼ਾਰ ਤੋਂ ਵੱਧ ਗਏ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਵੀਰਵਾਰ ਯਾਨੀ ਕਿ ਅੱਜ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 75,760 ਨਵੇਂ ਕੇਸਾਂ ਨਾਲ ਪੀੜਤਾਂ ਦਾ ਅੰਕੜਾ 33,10, 235 ਹੋ ਗਿਆ। ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਹੋਇਆ ਇਹ ਰਿਕਾਰਡ ਵਾਧਾ ਦੁਨੀਆ ਦੇ ਕਿਸੇ ਵੀ ਦੇਸ਼ ‘ਚ ਇਕ ਦਿਨ ਵਿਚ ਦਰਜ ਕੀਤਾ ਗਿਆ ਤੀਜਾ ਸਭ ਤੋਂ ਵੱਡਾ ਅੰਕੜਾ ਹੈ। ਇਸ ਤੋਂ ਪਹਿਲਾਂ ਅਮਰੀਕਾ ਵਿਚ 17 ਜੁਲਾਈ ਨੂੰ 76,930 ਅਤੇ 25 ਜੁਲਾਈ ਨੂੰ 78,427 ਕੇਸ ਆਏ ਸਨ ਜਦਕਿ ਭਾਰਤ ‘ਚ ਇਕ ਦਿਨ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ‘ਚ ਸਭ ਤੋਂ ਵੱਡਾ ਉਛਾਲ 22 ਅਗਸਤ ਨੂੰ ਦਰਜ ਕੀਤਾ ਗਿਆ ਸੀ। ਉਸ ਦਿਨ ਭਾਰਤ ‘ਚ 70,488 ਲੋਕਾਂ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੇਟਿਵ ਆਇਆ ਸੀ।

News Credit :jagbani(punjabkesar)