ਜਲੰਧਰ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ 7 ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਬੁੱਧਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਬੈਠਕ ਕੀਤੀ ਗਈ।

Image Courtesy :jagbani(punjabkesar)

ਇਸ ਦੌਰਾਨ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨੂੰ ਪੰਜਾਬ ‘ਚ ਕੋਰੋਨਾ ਦੀ ਸਥਿਤੀ ਬਾਰੇ ਜਾਣੂੰ ਕਰਵਾਇਆ, ਉਥੇ ਹੀ ਕੇਂਦਰ ਵੱਲੋਂ ਐੱਸ. ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬੰਦ ਕਰਨ ਦੇ ਫੈਸਲਾ ਦਾ ਮੁੱਦਾ ਵੀ ਚੁੱਕਿਆ।
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵੱਲੋਂ ਐੱਸ. ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬੰਦ ਕਰਨ ਦੇ ਫ਼ੈਸਲੇ ਦਾ ਮੁੱਦਾ ਚੁੱਕਦੇ ਕਿਹਾ ਕਿ ਉਨ੍ਹਾਂ ਦੇ ਸੂਬੇ ‘ਚ ਦਲਿਤ ਵਿਦਿਆਰਥੀਆਂ ਦੀ ਗਿਣਤੀ 3.17 ਲੱਖ ਹੈ। ਉਨ੍ਹਾਂ ਕਿਹਾ ਕਿ ਸਕਾਲਰਸ਼ਿਪ ‘ਤੇ 720 ਕਰੋੜ ਦਾ ਖ਼ਰਚ ਆਉਂਦਾ ਹੈ, ਜੋਕਿ ਕੇਂਦਰ ਸਰਕਾਰ ਨੇ ਬੰਦ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ 800 ਕਰੋੜ ਰੁਪਏ ਦੇਣ ਦੀ ਵੀ ਪੇਸ਼ਕਸ਼ ਕੀਤੀ।ਉਨ੍ਹਾਂ ਕਿਹਾ ਕਿ ਗਰੀਬ ਐੱਸ. ਸੀ. ਵਿਦਿਆਰਥੀਆਂ ਦੀ ਸਕਾਲਰਸ਼ਿਪ ਬੰਦ ਕਰਨ ਦਾ ਕੇਂਦਰ ਸਰਕਾਰ ਨੂੰ ਕੋਈ ਹੱਕ ਨਹੀਂ ਸੀ ਸਗੋਂ ਉਹ ਤਾਂ ਚਾਹੁੰਦੇ ਸਨ ਕਿ ਉਨ੍ਹਾਂ ਦੇ ਸੂਬੇ ‘ਚ ਸਾਰੇ ਗਰੀਬ ਵਿਦਿਆਰਥੀ ਪੜ੍ਹੇ ਲਿਖੇ ਹੋਣ।
ਉਨ੍ਹਾਂ ਕਿਹਾ ਕਿ ਸੂਬੇ ‘ਚ ਵੱਡੇ ਵਿੱਤੀ ਸੰਕਟ ਦੇ ਮੱਦੇਨਜ਼ਰ ਉਨ੍ਹਾਂ ਕੋਲ ਤਾਂ ਤਨਖ਼ਾਹਾਂ ਅਤੇ ਹੋਰ ਮੌਜੂਦਾ ਵਚਨਬੱਧਤਾਵਾਂ ਨੂੰ ਪੂਰਾ ਕਰਨ ਲਈ ਰਾਸ਼ੀ ਨਹੀਂ ਹੈ ਅਤੇ ਉਹ ਕਿਵੇਂ ਆਸ ਕਰ ਸਕਦੇ ਹਨ ਕਿ ਇਨ੍ਹਾਂ ਸਕਾਲਰਸ਼ਿਪਾਂ ਦਾ ਭੁਗਤਾਨ ਵੀ ਉਹ ਕਰਨ।

News Credit :jagbani(punjabkesar)