ਜਲੰਧਰ — ਜ਼ਿਲ੍ਹਾ ਜਲੰਧਰ ‘ਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੋਮਵਾਰ ਦਿਨ ਚੜ੍ਹਦੇ ਹੀ ਜਿੱਥੇ 84 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ, ਉਥੇ ਹੀ 2 ਲੋਕ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ ‘ਚ ਚਲੇ ਗਏ ਹਨ।

Image Courtesy :jagbani(punjabkesar)

ਸਿਹਤ ਮਹਿਕਮੇ ਮੁਤਾਬਕ ਮ੍ਰਿਤਕਾਂ ਦੀ ਪਛਾਣ ਜਗਤਾਰ ਸਿੰਘ (80) ਪਿੰਡ ਜਾਜਾ ਖੁਰਦ ਫਿਲੌਰ, ਕਾਤਾ ਰਾਣੀ (76) ਪ੍ਰੀਤ ਨਗਰ ਲਾਡੋਵਾਲੀ ਰੋਡ ਦੇ ਰੂਪ ‘ਚ ਹੋਈ ਹੈ। ਇਸ ਦੇ ਨਾਲ ਹੀ ਹੁਣ ਜ਼ਿਲ੍ਹੇ ‘ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 6500 ਤੋਂ ਪਾਰ ਹੋ ਚੁੱਕਾ ਹੈ ਅਤੇ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 169 ਤੱਕ ਪਹੁੰਚ ਚੁੱਕੀ ਹੈ।
ਐਤਵਾਰ 748 ਦੀ ਰਿਪੋਰਟ ਆਈ ਸੀ ਨੈਗੇਟਿਵ ਤੇ 132 ਹੋਰਨਾਂ ਨੂੰ ਮਿਲੀ ਸੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਐਤਵਾਰ ਨੂੰ 748 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਸੀ ਅਤੇ ਜ਼ੇਰੇ ਇਲਾਜ ਪਾਜ਼ੇਟਿਵ ਮਰੀਜ਼ਾਂ ‘ਚੋਂ 132 ਹੋਰਨਾਂ ਨੂੰ ਛੁੱਟੀ ਦੇ ਦਿੱਤੀ ਗਈ। ਮਹਿਕਮੇ ਨੇ 433 ਲੋਕਾਂ ਦੇ ਸੈਂਪਲ ਲੈ ਕੇ ਕੋਰੋਨਾ ਦੀ ਪੁਸ਼ਟੀ ਲਈ ਭੇਜੇ ਹਨ।
ਜਲੰਧਰ ‘ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ : 66922
ਨੈਗੇਟਿਵ : 59949
ਪਾਜ਼ੇਟਿਵ ਆਏ : 6546
ਛੁੱਟੀ ਮਿਲੀ : 4197
ਮੌਤਾਂ : 169
ਐਕਟਿਵ ਕੇਸ : 2098

News Credit :jagbani(punjabkesar)