ਕੋਰੋਨਾ ਪੀੜਤਾਂ ਤੇ ਮੌਤਾਂ ਦੀ ਗਿਣਤੀ ਦੇ ਮਾਮਲੇ ਵਿੱਚ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਪ੍ਰਭਾਵਿਤ ਦੇਸ਼ ਹੈ। ਹੁਣ ਭਾਰਤ ਵਿੱਚ ਅਮਰੀਕਾ-ਬ੍ਰਾਜ਼ੀਲ ਨਾਲੋਂ ਕਈ ਗੁਣਾ ਤੇਜ਼ੀ ਨਾਲ ਕੇਸ ਵਧ ਰਹੇ ਹਨ।

Image Courtesy Abp Sanjha

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਖ਼ਤਰਨਾਕ ਕੋਰੋਨਾਵਾਇਰਸ ਭਾਰਤ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 69,921 ਨਵੇਂ ਕੇਸ ਸਾਹਮਣੇ ਆਏ ਹਨ। ਉਧਰ, 819 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ।

ਗੱਲ ਕਰੀਏ ਪੰਜਾਬ ਦੀ ਤਾਂ ਸਿਹਤ ਵਿਭਾਗ ਮੁਤਾਬਕ ਹੁਣ ਤਕ 10,62,667 ਵਿਅਕਤੀਆਂ ਦੇ ਨਮੂਨੇ ਲਏ ਹਨ, ਜਿਨ੍ਹਾਂ ਵਿੱਚੋਂ 53,992 ਲੋਕਾਂ ਦੀ ਰਿਪੋਰਟ ਪੌਜ਼ੇਟਿਵ ਆਈ। ਇਸ ਦੇ ਨਾਲ ਹੀ ਕੋਰੋਨਾ ਤੋਂ ਠੀਕ ਹੋ ਕੇ 37,027 ਲੋਕਾਂ ਨੂੰ ਘਰ ਵਾਪਸ ਭੇਜਿਆ ਜਾ ਚੁੱਕਿਆ ਹੈ। ਇਸ ਸਮੇਂ ਸੂਬੇ ਵਿੱਚ 15,512 ਐਕਟਿਵ ਕੇਸ ਹਨ।

ਤਾਜ਼ਾ ਅੰਕੜਿਆਂ ਮੁਤਾਬਕ, ਦੇਸ਼ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 36,91,167 ਹੋ ਗਈ ਹੈ। ਇੱਥੇ 7,85,996 ਐਕਟਿਵ ਕੇਸ ਹਨ, 28,39,883 ਠੀਕ ਹੋ ਚੁੱਕੇ ਹਨ ਤੇ ਕੁੱਲ 65,288 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤਮੰਦ ਹੋਏ ਲੋਕਾਂ ਦੀ ਗਿਣਤੀ ਐਕਟਿਵ ਕੇਸਾਂ ਨਾਲੋਂ ਲਗਪਗ ਤਿੰਨ ਗੁਣਾ ਜ਼ਿਆਦਾ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ 29 ਅਗਸਤ ਨੂੰ ਦੇਸ਼ ਵਿੱਚ ਰਿਕਾਰਡ 78,761 ਮਾਮਲੇ ਦਰਜ ਕੀਤੇ ਗਏ ਸੀ। ਵਿਸ਼ਵ ਸਿਹਤ ਸੰਗਠਨ ਨੇ ਵਧ ਰਹੇ ਕੋਰੋਨਾ ਕੇਸਾਂ ਬਾਰੇ ਚੇਤਾਵਨੀ ਦਿੱਤੀ ਹੈ। ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਬਗੈਰ ਕੰਟਰੋਲ ਦੇ ਸਭ ਕੁਝ ਖੋਲ੍ਹਣਾ ਕੋਰੋਨਾ ਨੂੰ ਸੱਦਾ ਦੇਣ ਦੇ ਬਰਾਬਰ ਹੈ।

News Credit ABP Sanjha