ਸੰਗਰੂਰ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਹੋਏ ਘਪਲੇ ਦੇ ਸਬੰਧ ‘ਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ੍ਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਦਲਿਤ ਵਿਦਿਆਰਥੀਆਂ ਦੇ

Image Courtesy :jagbani(punjabkesar)

ਭਵਿੱਖ ਨਾਲ ਖਿਲਵਾੜ ਕਰਨ ਵਾਲੇ ਅਜਿਹੇ ਮੰਤਰੀ ਨੂੰ ਆਪਣੇ ਅਹੁਦੇ ਤੇ ਰਹਿਣ ਦਾ ਕੋਈ ਹੱਕ ਨਹੀਂ ਸੋ ਕੈਪਟਨ ਸਰਕਾਰ ਦਾ ਫਰਜ਼ ਬਣਦਾ ਹੈ ਕਿ ਜਨਤਾ ਪ੍ਰਤੀ ਆਪਣੀ ਜਵਾਬਦੇਹੀ ਨੂੰ ਮੁੱਖ ਰੱਖਦਿਆਂ ਅਤੇ ਵਿਦਿਆਰਥੀਆਂ ਦੇ ਹੱਕ ਵਿਚ ਪਹਿਰਾ ਦਿੰਦਿਆਂ ਅਜਿਹੇ ਭ੍ਰਿਸ਼ਟ ਮੰਤਰੀ ਨੂੰ ਮੰਤਰੀ ਮੰਡਲ ‘ਚੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ।
ਇਸ ਘਪਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਬੇਸ਼ੱਕ ਪੰਜਾਬ ਦੀ ਕਾਂਗਰਸ ਸਰਕਾਰ ਇਸ ਤੋਂ ਪਹਿਲਾਂ ਵੀ ਅਨੇਕਾਂ ਘੁਟਾਲਿਆਂ ‘ਚ ਘਿਰ ਚੁੱਕੀ ਪਰ ਇਹ ਮਾਮਲਾ ਸੂਬੇ ਦੇ ਬੱਚਿਆਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ ਸੋ ਮਾਮਲੇ ਦੀ ਸੰਜੀਦਗੀ ਨੂੰ ਵੇਖਦੇ ਹੋਏ ਇਸ ਦੀ ਜਾਂਚ ਕਿਸੇ ਨਿਰਪੱਖ ਜਾਂਚ ਏਜੰਸੀ ਤੋਂ ਸਮਾਬੱਧ ਸਾਰਨੀ ਤਹਿਤ ਕਰਵਾਈ ਜਾਵੇ ਤਾਂ ਜੋ ਬੱਚਿਆਂ ਦੇ ਭਵਿੱਖ ਨਾਲ ਖੇਡਣ ਵਾਲੇ ਦੋਸ਼ੀ ਜਲਦ ਸਜ਼ਾ ਦੇ ਹੱਕਦਾਰ ਹੋਣ।
ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਾਰੇ ਕਾਇਦੇ ਕਾਨੂੰਨ ਨੂੰ ਛਿੱਕੇ ਟੰਗ ਕੇ ਕਰੀਬ 64 ਕਰੋੜ ਰੁਪਏ ਦੀ ਸਕਾਲਰਸ਼ਿਪ ਵਜੀਫੇ ਦੀ ਰਾਸ਼ੀ ‘ਚ ਘਪਲਾ ਕਰਕੇ ਐੱਸ.ਸੀ. ਤੇ ਬੀ.ਸੀ. ਵਿਦਿਆਰਥੀਆਂ ਦੇ ਹੱਕਾਂ ‘ਤੇ ਡਾਕਾ ਮਾਰਨ ਵਾਲੇ ਇਸ ਮੰਤਰੀ ਨੂੰ ਪਤਾ ਨਹੀਂ ਕਿਉਂ ਕੈਪਟਨ ਅਮਰਿੰਦਰ ਸਿੰਘ ਮੰਤਰੀ ਮੰਡਲ ‘ਚੋਂ ਬਰਖ਼ਾਸਤ ਨਹੀਂ ਕਰਦੇ ਜਦਕਿ ਇਸ ਤੋਂ ਪਹਿਲਾਂ ਵੀ ਇਹ ਮੰਤਰੀ ਕਾਫੀ ਘਟਨਾਵਾਂ ‘ਚ ਚਰਚਾ ਦਾ ਵਿਸ਼ਾ ਰਿਹਾ, ਉਨ੍ਹਾਂ ਮੰਗ ਕੀਤੀ ਕਿ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਪਦ ਦੇ ਅਹੁਦੇ ਤੋਂ ਬਰਖ਼ਾਸਤ ਕਰ ਇਸ ਸਾਰੇ ਘਪਲੇ ਦੀ ਜਾਂਚ ਕਿਸੇ ਨਿਰਪੱਖ ਏਜੰਸੀ ਤੋਂ ਕਰਵਾਈ ਜਾਵੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਸ਼੍ਰੋਮਣੀ ਅਕਾਲ਼ੀ ਦਲ ਡੈਮੋਕ੍ਰੇਟਿਕ ਇਸ ਖ਼ਿਲਾਫ਼ ਸੰਘਰਸ਼ ਵਿੱਢੇਗਾ।

News Credit :jagbani(punjabkesar)