ਸਮਾਣਾ : ਪੰਜਾਬ ’ਚ ਕੋਰੋਨਾ ਮਹਾਮਾਰੀ ਨੇ ਭਿਆਨਕ ਰੂਪ ਧਾਰਨ ਕੀਤਾ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ‘ਚ ਕੋਰੋਨਾ ਕੇਸਾਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ।

Image Courtesy :jagbani(punjabkesari)

ਪੰਜਾਬ ਦੇ ਬਹੁਤੇ ਵਿਧਾਇਕਾਂ ਦੀ ਵੀ ਰਿਪੋਰਟ ਕੋਰੋਨਾ ਪਾਜ਼ੇਟਿਵ ਆ ਚੁੱਕੀ ਹੈ।
ਹੁਣ ਹਲਕਾ ਸਮਾਣਾ ਦੇ ਵਿਧਾਇਕ ਰਾਜਿੰਦਰ ਸਿੰਘ ਨੂੰ ਵੀ ਕੋਰੋਨਾ ਹੋ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਕੋਰੋਨਾ ਸਬੰਧੀ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਇਸ ਤੋਂ ਬਾਅਦ ਉਹ ਆਪਣੇ ਘਰ ‘ਚ ਹੀ ਇਕਾਂਤਵਾਸ ’ਤੇ ਚਲੇ ਗਏ ਹਨ। ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਸਭ ਨੂੰ ਅਪੀਲ ਕੀਤੀ ਹੈ ਕਿ ਹਰ ਇਕ ਵਿਅਕਤੀ ਆਪਣਾ ਨੈਤਿਕ ਫਰਜ਼ ਸਮਝਦਿਆਂ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਏ ਤਾਂ ਕਿ ਇਸ ਬੀਮਾਰੀ ਨੂੰ ਭਿਆਨਕ ਰੂਪ ਲੈਣ ਤੋਂ ਪਹਿਲਾਂ ਹੀ ਕੰਟਰੋਲ ਕੀਤਾ ਜਾ ਸਕੇ।
ਸੋਸ਼ਲ ਮੀਡੀਆ ਰਾਹੀਂ ਹਲਕੇ ਦੇ ਲੋਕਾਂ ਨੂੰ ਇਹ ਜਾਣਕਾਰੀ ਮਿਲਣ ’ਤੇ ਉਨ੍ਹਾਂ ਦੀ ਸਿਹਤਯਾਬੀ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।

News Credit :jagbani(punjabkesar)