ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਲਾਂ ਦਿਨੋਂ-ਦਿਨ ਵੱਧਦੀਆਂ ਹੀ ਜਾ ਰਹੀਆਂ ਹਨ। ਹਾਈਕੋਰਟ ਵੱਲੋਂ ਮੰਗਲਵਾਰ ਨੂੰ ਸੁਮੇਧ ਸਿੰਘ ਸੈਣੀ ਦੀ ਅਗਾਊਂ

Image Courtesy :jagbani(punjabkesari)

ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਸੁਮੇਧ ਸਿੰਘ ਸੈਣੀ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ।
ਸੁਮੇਧ ਸਿੰਘ ਸੈਣੀ ਦੀ ਭਾਲ ‘ਚ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਂਚ ਟੀਮ ਨੇ ਸੈਣੀ ਦੇ ਪੰਜਾਬ, ਦਿੱਲੀ ਅਤੇ ਹਰਿਆਣਾ ਸਥਿਤ ਕਈ ਟਿਕਾਣਿਆਂ ‘ਤੇ ਛਾਪਾ ਮਾਰਿਆ।
ਇਸ ਤੋਂ ਇਲਾਵਾ ਦਿੱਲੀ ਦੇ ਡੱਬਵਾਲੀ ‘ਚ ਵੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ। ਜ਼ਿਕਰਯੋਗ ਹੈ ਕਿ ਮੋਹਾਲੀ ਵਾਸੀ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਭੇਦਭਰੀ ਹਾਲਤ ‘ਚ ਲਾਪਤਾ ਕਰਨ ‘ਤੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀ. ਜੀ. ਪੀ. ਨੇ ਧਾਰਾ-302 ‘ਚ ਅਗਾਊਂ ਜ਼ਮਾਨਤ ਲੈਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਅਰਜ਼ੀ ਲਾਈ ਸੀ। ਜਸਟਿਸ ਸੁਵੀਰ ਸਹਿਗਲ ਨੇ ਸੁਮੇਧ ਸੈਣੀ ਦੇ ਕੇਸ ਤੋਂ ਖੁਦ ਨੂੰ ਵੱਖਰਾ ਕਰ ਲਿਆ ਸੀ।

News Credit :jagbani(punjabkesari)