ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਤਿੰਨੋਂ ਤਖ਼ਤਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਕੱਢੀਆਂ ਜਾ ਰਹੀਆਂ ਟਰੈਕਟਰ ਰੈਲੀਆਂ ਨੂੰ ਡਰਾਮਾ ਕਰਾਰ ਦਿੱਤਾ।

Image courtesy Abp Sanjha

ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਤਿੰਨੋਂ ਤਖ਼ਤਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਕੱਢੀਆਂ ਜਾ ਰਹੀਆਂ ਟਰੈਕਟਰ ਰੈਲੀਆਂ ਨੂੰ ਡਰਾਮਾ ਕਰਾਰ ਦਿੱਤਾ। ਚੀਮਾ ਨੇ ਕਿਹਾ ਕਿ ਹੁਣ ਅਕਾਲੀ ਦਲ ਬਾਦਲ ਨੇ ਆਪਣੀ ਖੁੱਸੀ ਸਿਆਸੀ ਜ਼ਮੀਨ ਹਾਸਲ ਕਰਨ ਲਈ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਫ਼ਾਇਦਾ ਉਠਾ ਕੇ ਸਿਆਸੀ ਤਾਕਤ ਹਾਸਲ ਕਰਨ ਲਈ ਅੱਜ ਤੋਂ ਜੋ ਪੰਜਾਬ ‘ਚ ਤਿੰਨਾਂ ਤਖ਼ਤਾਂ ਸਾਹਿਬਾਨਾਂ ਤੋਂ ਆਪਣੇ ਸਿਆਸੀ ਸ਼ਕਤੀ ਪ੍ਰਦਰਸ਼ਨਾਂ ਦੀ ਸ਼ੁਰੂਆਤ ਕੀਤੀ ਹੈ। ਇਸ ਨਾਲ ਪੰਜਾਬੀਆਂ ਅਤੇ ਪੰਥ ਰੂਪੀ ਸੰਗਤ ‘ਚ ਭਾਰੀ ਗ਼ੁੱਸਾ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਅੱਜ ਬਹੁਤ ਵੱਡਾ ਡਰਾਮਾ ਰਚ ਰਹੀ ਹੈ ਕਿ ਉਹ ਕਿਸਾਨ ਹਿਤੈਸ਼ੀ ਹਨ ਜੋ ਕਿ ਬਿਲਕੁਲ ਝੂਠ ਹੈ। ਚੀਮਾ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਨੇ ਕਿਸਾਨ ਮਾਰੂ ਬਿਲ ਪਾਸ ਨਹੀਂ ਕੀਤੇ ਸੀ, ਓਦੋਂ ਤੱਕ ਤਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਭਾਜਪਾ ਦੀ ਹਾਂ ‘ਚ ਹਾਂ ਮਿਲਾਉਂਦੇ ਹੋਏ ਸੁਖਬੀਰ ਬਾਦਲ ਭਾਜਪਾ ਦੇ ਗੁਣਗਾਨ ਕਰ ਰਹੇ ਸੀ ਅਤੇ ਮੀਟਿੰਗਾਂ ਵਿੱਚ ਖੇਤੀ ਵਿਰੋਧੀ ਕਾਲੇ-ਕਾਨੂੰਨਾਂ ਦੀ ਅੰਨ੍ਹੇਵਾਹ ਵਕਾਲਤ ਕਰਦੇ ਰਹੇ। ਉਨ੍ਹਾਂ ਕਿਹਾ ਜਦੋਂ ਬਾਦਲਾਂ ਨੇ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਅਤੇ ਆਮ ਆਦਮੀ ਪਾਰਟੀ ਦੇ ਸੰਘਰਸ਼ਾਂ ਅਤੇ ਖੇਤੀ-ਅਰਥ ਵਿਵਸਥਾ ਦੇ ਮਾਹਿਰਾਂ ਦੇ ਸੁਚੇਤ ਵਿਚਾਰਾਂ ਰਾਹੀਂ ਪੈਦਾ ਹੋਏ ‘ਲੋਕ-ਰੋਹ’ ਨੂੰ ਦੇਖਿਆ ਤਾਂ ਬਾਦਲਾਂ ਦੀ ਜੋੜੀ ਨੇ ਗਿਰਗਿਟ ਵਾਂਗ ਰੰਗ ਬਦਲ ਕੇ ਯੂ-ਟਰਨ ਲੈ ਲਿਆ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਦੇ ਤਾਂ ਬਾਦਲ ਜੋੜੀ ਵਲੋਂ ਦੇਸ਼ ਦੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਚੰਡੀਗੜ੍ਹ ਬੁਲਾ ਕੇ ਉਨ੍ਹਾਂ ਦੇ ਮੂੰਹੋਂ ਪ੍ਰੈੱਸ ਕਾਨਫ਼ਰੰਸ ‘ਚ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਫ਼ਾਇਦੇ ਗਿਣਵਾਏ ਜਾਂਦੇ ਰਹੇ ਹਨ। ਜਦੋਂ ਪੰਜਾਬ ਦੇ ਸਮੂਹ ਕਿਸਾਨ ਜਥੇਬੰਦੀਆਂ ਇਨ੍ਹਾਂ ਖੇਤੀ ਬਿੱਲਾਂ ਨੂੰ ਲੈ ਕੇ ਪੂਰੀ ਤਰਾਂ ਜਾਗਰੂਕ ਹੋ ਕੇ ਸੜਕਾਂ ‘ਤੇ ਉਤਰ ਬਾਦਲਾਂ ਦੀਆਂ ਕੋਠੀਆਂ ਦਾ ਘਿਰਾਓ ਕਰਦੀਆਂ ਹਨ ਤਾਂ ਬਾਦਲ ਅਕਾਲੀ ਦਲ (ਬਾਦਲ) ਦਾ ਭਾਜਪਾ ਨਾਲ ਗੱਠਜੋੜ ਤੋੜ ਦਿੰਦੇ ਹਨ।

News Credit Abp sanjha