ਸਰਕਾਰੀ ਸਕੂਲ ‘ਚ ਰੱਖੇ ਪ੍ਰੋਗਰਾਮ ‘ਚ ਕਿਸਾਨ ਜਥੇਬੰਦੀਆਂ ਨੇ ਧਰਨਾ ਲਾ ਲਿਆ ਹੈ। ਵੱਡੀ ਗਿਣਤੀ ‘ਚ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ ਪਰ ਕਿਸਾਨ ਇਸ ਗੱਲ ‘ਤੇ ਅੜ ਗਏ ਕਿ ਜਦੋਂ ਤਕ ਕਾਂਗੜ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਨਹੀਂ ਦੇਣਗੇ ਉਦੋਂ ਤਕ ਉਨਾਂ ਨੂੰ ਜਾਣ ਨਹੀਂ ਦਿੱਤਾ ਜਾਵੇਗਾ

Image courtesy Abp sanjha

ਬਰਨਾਲਾ: ਖੇਤੀ ਬਿੱਲਾਂ ਖਿਲਾਫ ਲਗਾਤਾਰ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ‘ਚ ਵੱਡੇ ਪੱਧਰ ‘ਤੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਅਜਿਹੇ ‘ਚ ਬਰਨਾਲਾ ਦੇ ਪਿੰਡ ਰਾਏਸਰ ‘ਚ ਖੇਡ ਮੈਦਾਨ ਦਾ ਉਦਘਾਟਨ ਕਰਨ ਆਏ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦਾ ਕਿਸਾਨ ਜਥੇਬੰਦੀਆਂ ਵੱਲੋਂ ਘਿਰਾਓ ਕੀਤਾ ਗਿਆ।

ਸਰਕਾਰੀ ਸਕੂਲ ‘ਚ ਰੱਖੇ ਪ੍ਰੋਗਰਾਮ ‘ਚ ਕਿਸਾਨ ਜਥੇਬੰਦੀਆਂ ਨੇ ਧਰਨਾ ਲਾ ਲਿਆ ਹੈ। ਵੱਡੀ ਗਿਣਤੀ ‘ਚ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ ਪਰ ਕਿਸਾਨ ਇਸ ਗੱਲ ‘ਤੇ ਅੜ ਗਏ ਕਿ ਜਦੋਂ ਤਕ ਕਾਂਗੜ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਨਹੀਂ ਦੇਣਗੇ ਉਦੋਂ ਤਕ ਉਨਾਂ ਨੂੰ ਜਾਣ ਨਹੀਂ ਦਿੱਤਾ ਜਾਵੇਗਾ। ਕਿਸਾਨਾਂ ਦਾ ਰੋਹ ਸਿਆਸੀ ਪਾਰਟੀਆਂ ਪ੍ਰਤੀ ਵੀ ਵਧਦਾ ਜਾ ਰਿਹਾ ਹੈ।

News Credit Abp sanjha