ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਠਾਕੁਰ ਅਟਲ ਸੁਰੰਗ ਸਮਾਰੋਹ ਦੇ ਉਦਘਾਟਨ ਮਗਰੋਂ

Image Courtesy :jagbani(punjabkesari)

ਇਕਤਾਂਵਾਸ ਹੋਣ ਦਾ ਫ਼ੈਸਲਾ ਲਿਆ। ਇਸ ਪ੍ਰੋਗਰਾਮ ਵਿਚ ਸ਼ਾਮਲ ਭਾਜਪਾ ਵਿਧਾਇਕ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਤੋਂ ਬਾਅਦ ਮੁੱਖ ਮੰਤਰੀ ਠਾਕੁਰ ਇਕਾਂਤਵਾਸ ਹੋ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸਨ ਪਰ ਵਿਧਾਇਕ ਉਨ੍ਹਾਂ ਨੂੰ ਨਹੀਂ ਮਿਲੇ ਹਨ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਵਿਧਾਇਕ ਮੁੱਖ ਮੰਤਰੀ ਠਾਕੁਰ ਨੂੰ ਮਿਲੇ ਹਨ, ਇਸ ਕਾਰਨ ਉਹ ਇਕਾਂਤਵਾਸ ਹੋ ਗਏ ਹਨ।
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸਰਕਾਰੀ ਆਵਾਸ ਓਕ ਓਵਰ ‘ਚ ਖ਼ੁਦ ਨੂੰ ਦੋ ਦਿਨਾਂ ਲਈ ਇਕਾਂਤਵਾਸ ਕਰ ਲਿਆ ਹੈ। ਸਾਵਧਾਨੀ ਦੇ ਤੌਰ ‘ਤੇ ਮੁੱਖ ਮੰਤਰੀ ਦੋ ਦਿਨ ਹੁਣ ਕਿਸੇ ਵੀ ਪ੍ਰੋਗਰਾਮ ਵਿਚ ਸ਼ਾਮਲ ਨਹੀਂ ਹੋਣਗੇ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਵਿਧਾਇਕ ਮੁੱਖ ਮੰਤਰੀ ਨਾਲ ਗੱਡੀ ‘ਚ ਸਵਾਰ ਹੋਏ ਹਨ। ਦੱਸਣਯੋਗ ਹੈ ਕਿ ਭਾਜਪਾ ਵਿਧਾਇਕ ਸੁਰਿੰਦਰ ਸ਼ੌਰੀ ਦੇ ਕੋਰੋਨਾ ਪਾਜ਼ੇਟਿਵ ਆਏ ਹਨ। ਸ਼ੌਰੀ ਦੀ ਬੀਤੀ ਰਾਤ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਮੁੱਖ ਮੰਤਰੀ ਨੂੰ ਵਿਸ਼ਵ ਅਧਿਆਪਕ ਦਿਵਸ ਮੌਕੇ ‘ਤੇ ਸੋਮਵਾਰ ਯਾਨੀ ਕਿ ਅੱਜ ਪੀਟਰਹਾਫ਼ ‘ਚ ਅਧਿਆਪਕਾਂ ਦੇ ਸਨਮਾਨ ਸਮਾਰੋਹ ਵਿਚ ਹਾਜ਼ਰ ਹੋਣਾ ਸੀ ਪਰ ਉਨ੍ਹਾਂ ਦੇ ਇਕਾਂਤਵਾਸ ਵਿਚ ਜਾਣ ਕਾਰਨ ਉਹ ਸਮਾਰੋਹ ਵਿਚ ਸ਼ਾਮਲ ਨਹੀਂ ਹੋ ਸਕਣਗੇ।

News Credit :jagbani(punjabkesari)