ਪੰਜਾਬ ਦੇ ਮੁੱਖ ਮੰਤਰੀ ਤੁਰੰਤ ਆਲ ਪਾਰਟੀ ਮੀਟਿੰਗ ਬੁਲਾ ਕੇ 31 ਕਿਸਾਨ ਜਥੇਬੰਦੀਆਂ ਦੇ ਪ੍ਰਧਾਨਾਂ ਨੂੰ ਮੀਟਿੰਗ ਵਿੱਚ ਸ਼ਾਮਲ ਕਰਨ-ਆਪ

Image Courtesy Abp Sanjha

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ-ਪ੍ਰਦਰਸ਼ਨ ਕੀਤਾ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿਰੋਧੀ ਕਰਾਰ ਦਿੱਤਾ ਅਤੇ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਤੁਰੰਤ ਆਲ ਪਾਰਟੀ ਮੀਟਿੰਗ ਬੁਲਾ ਕੇ 31 ਕਿਸਾਨ ਜਥੇਬੰਦੀਆਂ ਦੇ ਪ੍ਰਧਾਨਾਂ ਨੂੰ ਮੀਟਿੰਗ ਵਿੱਚ ਸ਼ਾਮਲ ਕਰਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੇਤੀ ਮਾਹਿਰਾਂ ਨਾਲ ਵਿਚਾਰ-ਚਰਚਾ ਕਰਕੇ 15 ਅਕਤੂਬਰ ਤੋਂ ਪਹਿਲਾਂ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਤਾਂ ਕਿ ਕਿਸਾਨਾਂ ਸਮੇਤ ਸਮੂਹ ਵਰਗਾਂ ਨੂੰ ਬਰਬਾਦ ਹੋਣ ਤੋਂ ਬਚਾਉਣ ਲਈ ਜਲਦ ਕੋਈ ਹੱਲ ਲੱਭਿਆ ਜਾ ਸਕੇ।ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਦੇ ਮੂਹਰੇ ਧਰਨਾ ਲਗਾਇਆ ਗਿਆ।

ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ “ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਕਿਸਾਨੀ ਕਿੱਤੇ ਨੂੰ ਬਰਬਾਦ ਕਰਨ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਤੋੜਨ ਲਈ ਲਿਆਂਦੇ ਤਿੰਨੇ ਖੇਤੀ ਆਰਡੀਨੈਂਸ ਬਿੱਲਾਂ ਨੂੰ ਪਾਸ ਕਰਵਾਉਣ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਅਹਿਮ ਭੂਮਿਕਾ ਨਿਭਾਈ ਹੈ। ਕੈਪਟਨ ਹੁਣ ਪੰਜਾਬ ਵਿਚ ਰੈਲੀਆਂ ਕਰਕੇ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰ ਰਹੇ ਹਨ, ਪਰ ਕੈਪਟਨ ਅਮਰਿੰਦਰ ਸਿੰਘ ਇਹ ਚੰਗੀ ਤਰਾਂ ਸਮਝ ਲੈਣ ਕਿ ਪੰਜਾਬ ਦੀ ਜਨਤਾ ਹੁਣ ਤੁਹਾਡੀਆਂ ਸਿਆਸੀ ਚਾਲਾਂ ਵਿਚ ਨਹੀਂ ਆਵੇਗੀ।”

News Credit Abp sanjha