ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਬੁੱਧਵਾਰ ਨੂੰ ਪੰਜਾਬ ਵਜ਼ਾਰਤ ਦੀ ਖ਼ਾਸ ਬੈਠਕ ਹੋਣ ਜਾ ਰਹੀ ਹੈ।

Image Courtesy :jagbani(punjabkesari)

ਇਸ ਬੈਠਕ ਦੌਰਾਨ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਬਾਰੇ ਵਿਚਾਰ-ਚਰਚਾ ਹੋਵੇਗੀ।
ਬੈਠਕ ‘ਚ ਖੇਤੀ ਕਾਨੂੰਨਾਂ ਸਬੰਧੀ ਵਿਸ਼ੇਸ਼ ਇਜਲਾਸ ਸੱਦੇ ਜਾਣ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਕਿਉਂਕਿ ਵਿਰੋਧੀ ਧਿਰ ਅਤੇ ਕਿਸਾਨਾਂ ਵੱਲੋਂ ਲਗਾਤਾਰ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਕੈਬਨਿਟ ਦੇ ਫ਼ੈਸਲੇ ਨਾਲ ਕਿਸਾਨੀ ਸੰਘਰਸ਼ ਦਾ ਰਾਹ ਬਦਲ ਸਕਦਾ ਹੈ ਕਿਉਂਕਿ ਸਰਕਾਰ ਕਿਸਾਨਾਂ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੀ।
ਕਿਸਾਨਾਂ ਵੱਲੋਂ ਸਰਕਾਰ ਨੂੰ ਪਹਿਲਾਂ ਹੀ ਚਿਤਾਵਨੀ ਦਿੱਤੀ ਜਾ ਚੁੱਕੀ ਹੈ ਕਿ ਜੇਕਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ‘ਤੇ ਕੈਬਨਿਟ ਮੀਟਿੰਗ ‘ਚ ਕੋਈ ਫ਼ੈਸਲਾ ਨਾ ਲਿਆ ਗਿਆ ਤਾਂ ਕਿਸਾਨ ਜੱਥੇਬੰਦੀਆਂ ਕਾਂਗਰਸੀ ਆਗੂਆਂ ਨਾਲ ਵੀ ਉਸੇ ਤਰ੍ਹਾਂ ਦਾ ਵਰਤਾਓ ਕਰਨਗੀਆਂ, ਜਿਹੜਾ ਭਾਜਪਾ ਨੇਤਾਵਾਂ ਨਾਲ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ ਵਿਸ਼ੇਸ਼ ਇਜਲਾਸ ਬੁਲਾਉਂਦੀ ਹੈ ਤਾਂ ਉਹ ਇਸ ਲਈ ਸਰਕਾਰ ਦਾ ਧੰਨਵਾਦ ਵੀ ਕਰਨਗੇ।

News Credit :jagbani(punjabkesari)