ਦੁਨੀਆਂ ‘ਚ ਹੁਣ ਤਕ ਤਿੰਨ ਕਰੋੜ, 87 ਲੱਖ ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ। ਇਸ ‘ਚੋਂ 10 ਲੱਖ, 96 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਤੇ ਦੋ ਕਰੋੜ, 91 ਲੱਖ ਮਰੀਜ਼ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆਂ ‘ਚ 85 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ।

Image courtesy Abp Sanjha

Corona virus: ਦੁਨੀਆਂ ਦੇ ਕਈ ਦੇਸ਼ਾਂ ‘ਚ ਕੋਰੋਨਾ ਵਾਇਰਸ ਨੇ ਮੁੜ ਰਫਤਾਰ ਫੜ ਲਈ ਹੈ। ਇਸ ਦੇ ਚੱਲਦਿਆਂ ਪਿਛਲੇ 24 ਘੰਟਿਆਂ ‘ਚ ਰਿਕਾਰਡ 3.80 ਲੱਖ ਕੋਰੋਨਾ ਮਾਮਲੇ ਵਧੇ ਹਨ। ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਸਭ ਤੋਂ ਜ਼ਿਆਦਾ ਤਿੰਨ ਲੱਖ, 70 ਹਜ਼ਾਰ ਮਾਮਲੇ ਸਾਹਮਣੇ ਆਏ ਸਨ। ਇਸ ਦੇ ਨਾਲ ਹੀ ਇਕ ਦਿਨ ‘ਚ ਕੋਰੋਨਾ ਵਾਇਰਸ ਨਾਲ 6,080 ਲੋਕਾਂ ਦੀ ਮੌਤ ਹੋਈ ਹੈ।

ਵਰਲਡੋਮੀਟਰ ਮੁਤਾਬਕ ਦੁਨੀਆਂ ‘ਚ ਹੁਣ ਤਕ ਤਿੰਨ ਕਰੋੜ, 87 ਲੱਖ ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ। ਇਸ ‘ਚੋਂ 10 ਲੱਖ, 96 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਤੇ ਦੋ ਕਰੋੜ, 91 ਲੱਖ ਮਰੀਜ਼ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆਂ ‘ਚ 85 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ।

ਅਮਰੀਕਾ ਅਜੇ ਵੀ ਕੋਰੋਨਾ ਪ੍ਰਭਾਵਿਤ ਮੁਲਕਾਂ ‘ਚ ਪਹਿਲੇ ਨੰਬਰ ‘ਤੇ ਬਣਿਆ ਹੋਇਆ ਹੈ। ਜਿੱਥੇ ਹੁਣ ਤਕ 81 ਲੱਖ, 48 ਹਜ਼ਾਰ ਤੋਂ ਜ਼ਿਆਦਾ ਲੋਕ ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਹਨ। ਅਮਰੀਕਾ ‘ਚ ਪਿਛਲੇ 24 ਘੰਟਿਆਂ ‘ਚ 58 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਹਨ। ਉੱਥੇ ਹੀ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਤੀਜੇ ਦੇਸ਼ ਬ੍ਰਾਜ਼ੀਲ ‘ਚ 24 ਘੰਟੇ ‘ਚ ਸਿਰਫ 26 ਹਜ਼ਾਰ ਮਾਮਲੇ ਆਏ ਹਨ। ਦੁਨੀਆਂ ‘ਚ ਕੋਰੋਨਾ ਮਾਮਲਿਆਂ ‘ਚ ਨੰਬਰ ਦੋ ‘ਤੇ ਪਹੁੰਚ ਚੁੱਕੇ ਭਾਰਤ ‘ਚ ਹਰ ਦਿਨ ਸਭ ਤੋਂ ਜ਼ਿਆਦਾ ਕੇਸ ਸਾਹਮਣੇ ਆ ਰਹੇ ਹਨ।

News Credit Abp sanjha