ਕੇਂਦਰ ਸਰਕਾਰ ਦੀਆਂ ਕੋਸ਼ਿਸ਼ਾਂ ਨਾਕਾਮ ਹੁੰਦੀਆਂ ਨਜ਼ਰ ਆ ਰਹੀਆਂ ਹਨ। ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਸਾੜਨ ‘ਤੇ ਭਾਰੀ ਜ਼ੁਰਮਾਨੇ ਦਾ ਐਲਾਨ ਕੀਤਾ ਗਿਆ ਹੈ। ਇਥੋਂ ਤੱਕ ਕਿ ਸਰਕਾਰ ਦੇ ਨੁਮਾਇੰਦੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕਰ ਰਹੇ ਹਨ।

Image courtesy Abp Sanjha

ਮੋਗਾ: ਕੇਂਦਰ ਸਰਕਾਰ ਦੀਆਂ ਕੋਸ਼ਿਸ਼ਾਂ ਨਾਕਾਮ ਹੁੰਦੀਆਂ ਨਜ਼ਰ ਆ ਰਹੀਆਂ ਹਨ। ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਸਾੜਨ ‘ਤੇ ਭਾਰੀ ਜ਼ੁਰਮਾਨੇ ਦਾ ਐਲਾਨ ਕੀਤਾ ਗਿਆ ਹੈ। ਇਥੋਂ ਤੱਕ ਕਿ ਸਰਕਾਰ ਦੇ ਨੁਮਾਇੰਦੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕਰ ਰਹੇ ਹਨ।

ਪਰ ਕਿਸਾਨਾਂ ਨੇ ਮਜਬੂਰ ਹੋ ਕੇ ਸਰਕਾਰ ਦਾ ਸਾਥ ਨਾ ਦਿੰਦਿਆਂ ਪਰਾਲੀ ਸਾੜਨਾ ਸ਼ੁਰੂ ਕਰ ਦਿੱਤਾ ਹੈ। ਮੋਗਾ ਦੇ ਕਿਸਾਨਾਂ ਨੇ ਵੀ ਫਸਲ ਕੱਟਣ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣਾ ਸ਼ੁਰੂ ਕਰ ਦਿੱਤਾ।ਮੋਗਾ ਦੇ ਕਿਸਾਨਾਂ ਨੇ ਵੀ ਫਸਲ ਕੱਟਣ ਤੋਂ ਬਾਅਦ ਪਰਾਲੀ ਨੂੰ ਕੱਟਣਾ ਸ਼ੁਰੂ ਕਰ ਦਿੱਤਾ।

ਸਰਕਾਰ ਵਲੋਂ ਕੋਈ ਮਦਦ ਨਾ ਮਿਲਣ ਦੇ ਕਾਰਨ ਮਜਬੂਰ ਹੋ ਕੇ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ। ਖੇਤਾਂ ‘ਚ ਪਰਾਲੀ ਨੂੰ ਅੱਗ ਲਗਨ ਕਾਰਨ ਅਸਮਾਨ ‘ਚ ਧੁਆਂ ਛਾਉਣ ਲਗ ਪਿਆ ਹੈ। ਸ਼ਾਮ ਦੇ 5 ਵਜੇ ਹੀ ਧੂਏਂ ਕਾਰਨ ਹਨੇਰਾ ਲਗਦਾ ਹੈ।

News Credit ABP Sanjha