ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੀ ਬੁੱਧਵਾਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਕਿਸਾਨਾਂ ਨੇ 26-27 ਨਵੰਬਰ ਨੂੰ ਦਿੱਲੀ ਘੇਰਨ ਦਾ ਫੈਸਲਾ ਕਰ ਲਿਆ ਹੈ।

Image courtesy Abp Sanjha

ਚੰਡੀਗੜ੍ਹ: ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੀ ਬੁੱਧਵਾਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਕਿਸਾਨਾਂ ਨੇ 26-27 ਨਵੰਬਰ ਨੂੰ ਦਿੱਲੀ ਘੇਰਨ ਦਾ ਫੈਸਲਾ ਕਰ ਲਿਆ ਹੈ।ਕਿਸਾਨ ਵੱਡੀ ਗਿਣਤੀ ਵਿੱਚ 26 ਤਰੀਖ ਨੂੰ ਦਿੱਲੀ ਵੱਲ ਕੂਚ ਕਰਨਗੇ।ਕਿਸਾਨ ਜੱਥੇਬੰਦੀਆਂ ਨੇ ਹਰਿਆਣਾ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਹੈ ਕਿ ਉਨ੍ਹਾਂ ਨਾਲ ਦਿੱਲੀ ਵੱਲ ਕੂਚ ਕਰਨ ਦੌਰਾਨ ਰਸਤੇ ਵਿੱਚ ਮੱਥਾ ਨਾ ਲਾਇਆ ਜਾਏ।ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀ ਲੜ੍ਹਾਈ ਕਿਸੇ ਹੋਰ ਨਾਲ ਨਹੀਂ ਕੇਂਦਰ ਸਰਕਾਰ ਨਾਲ ਹੈ।

ਕਿਸਾਨ ਆਗੂ ਰੁਲਦਾ ਸਿੰਘ ਨੇ ਕਿਹਾ ਕਿ ਅਸੀਂ ਪਿੱਛੇ ਨਹੀਂ ਹੱਟਾਂਗੇ।ਅੱਜ ਪੰਜਾਬ ਸਰਕਾਰ ਨੇ ਸਾਡੀ ਮੰਗ ਮੰਨ ਲਈ ਹੈ, ਸਰਕਾਰ ਖਰੀਦ ਕੇਂਦਰ ਚਲਾਏਗੀ ਅਤੇ ਝੋਨੇ ਦੀ ਖਰੀਦ ਹੋ ਸਕੇਗੀ।ਯੂਰੀਆ ਕਿਸਾਨਾਂ ਨੂੰ ਦਿੱਤਾ ਜਾਏਗਾ।ਬੀਜੇਪੀ ਲੀਡਰ ਜਾਂ ਜੇਪੀ ਨੱਡਾ ਜੇ ਪੰਜਾਬ ਆਉਣਗੇ ਤਾਂ ਅਸੀਂ ਉਨ੍ਹਾਂ ਦਾ ਘਿਰਾਓ ਕਰਾਂਗੇ।”

ਪੰਜਾਬ ਅੰਦਰ ਰੇਲ ਆਵਾਜਾਈ ਤੇ ਕਿਸਾਨਾਂ ਨੇ ਕਿਹਾ ਕਿ ਫਿਲਹਾਲ ਮਾਲ ਗੱਡੀਆਂ ਲਈ ਰਾਹ ਖੁੱਲ੍ਹਾ ਹੈ।ਸਰਕਾਰ ਮਾਲ ਗੱਡੀਆਂ ਚਲਾਵੇ ਯਾਤਰੀ ਟ੍ਰੇਨਾਂ ਬਾਰੇ ਬਾਅਦ ‘ਚ ਫੈਸਲਾ ਕੀਤਾ ਜਾਏਗਾ।ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ 13 ਨਵੰਬਰ ਨੂੰ ਦਿੱਲੀ ਵਿੱਚ ਬੈਠਕ ਕੀਤੀ ਸੀ ਜੋ ਬੇਸਿੱਟਾ ਰਹੀ। ਇਸ ਮੀਟਿੰਗ ਵਿੱਚ ਅਗਲੀ ਬੈਠਕ 21 ਨਵੰਬਰ ਨੂੰ ਤੈਅ ਕੀਤੀ ਗਈ ਸੀ।ਇਸ ਦੌਰਾਨ ਕਿਸਾਨਾਂ ਨੇ ਕੇਂਦਰ ਨਾਲ ਮੀਟਿੰਗ ਤੋਂ ਪਹਿਲਾਂ ਅੱਜ ਆਪਣੀ ਮੀਟਿੰਗ ਰੱਖੀ ਸੀ।

News Credit ABP Sanjha