ਨਵੀਂ ਦਿੱਲੀ— ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੇ ਅੰਦੋਲਨ ਦਾ ਅੱਜ ਯਾਨੀ ਕਿ ਵੀਰਵਾਰ ਨੂੰ 8ਵਾਂ ਦਿਨ ਹੈ। ਸਿੰਘੂ ਸਰਹੱਦ ‘ਤੇ ਜਿੱਥੇ ਵੱਡੀ ਗਿਣਤੀ ‘ਚ ਕਿਸਾਨ ਡਟੇ ਹੋਏ ਹਨ,

Image Courtesy :jagbani(punjabkesari)

ਉੱਥੇ ਹੀ ਦਿੱਲੀ-ਗਾਜ਼ੀਪੁਰ ਸਰਹੱਦ ‘ਤੇ ਵੀ ਕਿਸਾਨਾਂ ਨੇ ਖੇਤੀ ਕਾਨੂੰਨਾਂ ਵਿਰੁੱਧ ਜ਼ਬਰਦਸਤ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਪੁਲਸ ਵਲੋਂ ਲਾਏ ਗਏ ਬੈਰੀਕੇਡ ਨੂੰ ਹਟਾਉਣ ਹਟਾਇਆ ਅਤੇ ਨਾਅਰੇਬਾਜ਼ੀ ਕੀਤੀ। ਦਿੱਲੀ-ਗਾਜ਼ੀਪੁਰ ਸਰਹੱਦ ‘ਤੇ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰਾਂ ਵਲੋਂ ਪੁਲਸ ਦੇ ਲਾਏ ਗਏ ਬੈਰੀਕੇਡ ਨੂੰ ਹਟਾਇਆ ਗਿਆ। ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਾਉਂਦੇ ਹੋਏ ਕਿਸਾਨ ਅੱਗੇ ਵਧੇ।
ਦੱਸ ਦੇਈਏ ਕਿ ਵੱਡੀ ਗਿਣਤੀ ਵਿਚ ਹੋਰ ਸੂਬਿਆਂ ਤੋਂ ਕਿਸਾਨ ਦਿੱਲੀ ਕੂਚ ਕਰ ਰਹੇ ਹਨ। ਪੰਜਾਬ ਤੋਂ ਆਏ ਕਿਸਾਨਾਂ ਨੂੰ ਉਨ੍ਹਾਂ ਦਾ ਸਮਰਥਨ ਮਿਲ ਰਿਹਾ ਹੈ। ਭੀਮ ਆਰਮੀ ਚੀਫ਼ ਚੰਦਰ ਸ਼ੇਖਰ ਨੇ ਸਿੰਘੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕੀਤੀ।
ਸ਼ੇਖਰ ਨੇ ਕਿਹਾ ਕਿ ਜੇਕਰ ਸਰਕਾਰ ਤਾਨਾਸ਼ਾਹ ਹੋ ਜਾਂਦੀ ਹੈ ਤਾਂ ਲੋਕਾਂ ਨੂੰ ਸੜਕਾਂ ‘ਤੇ ਉਤਰਨਾ ਚਾਹੀਦਾ ਹੈ। ਅਸੀਂ ਆਪਣੇ ਕਿਸਾਨਾਂ ਦਾ ਸਮਰਥਨ ਕਰਨ ਲਈ ਇੱਥੇ ਆਏ ਹਾਂ ਅਤੇ ਅਖ਼ੀਰ ਤੱਕ ਉਨ੍ਹਾਂ ਨਾਲ ਖੜ੍ਹੇ ਰਹਾਂਗੇ।

News Credit :jagbani(punjabkesari)