ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਵੱਲੋਂ ਕਿਸਾਨਾਂ ਦੇ ਅੰਦੋਲਨ ‘ਤੇ ਕੀਤੀ ਵਿਵਾਦਤ ਟਿੱਪਣੀ ਦਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਜਵਾਬ ਦਿੱਤਾ ਹੈ। ਕੰਗਣਾ ਵਲੋਂ ਕਿਸਾਨ

Image Courtesy :jagbani(punjabkesari)

ਅੰਦੋਲਨਕਾਰੀਆਂ ਨੂੰ ਖ਼ਾਲਿਸਤਾਨੀ ਕਹਿਣ ‘ਤੇ ਧਰਮਸੋਤ ਨੇ ਕਿਹਾ ਕਿ ਜੇ ਧਰਨਾ ਦੇ ਰਹੇ ਕਿਸਾਨ ਖ਼ਾਲਿਸਤਾਨੀ ਹਨ ਤਾਂ ਮੈਂ ਵੀ ਖ਼ਾਲਿਸਤਾਨੀ ਹਾਂ। ਸੰਸਦ ਮੈਂਬਰ ਸਨੀ ਦਿਓਲ ਦੇ ਬਿਆਨ ਕਿ ਕਿਸਾਨਾਂ ਦੇ ਮਸਲੇ ‘ਤੇ ਵਿਰੋਧੀ ਪਾਰਟੀਆਂ ਦਖ਼ਲ ਅੰਦਾਜ਼ੀ ਨਾ ਕਰਨ ‘ਤੇ ਧਰਮਸੌਤ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਹੀ ਸੰਨੀ ਦਿਓਲ ਨੂੰ ਸੰਸਦ ਮੈਂਬਰ ਬਣਾ ਕੇ ਭੇਜਿਆ ਹੈ। ਫਿਰ ਉਹ ਕੇਂਦਰ ਖ਼ਿਲਾਫ਼ ਵਿਰੋਧ ਕਿਉਂ ਨਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਨੇ ਕਾਲੇ ਕਾਨੂੰਨ ਰੱਦ ਕਰਨੇ ਹੁੰਦੇ ਤਾਂ ਉਹ ਪਹਿਲਾਂ ਹੀ ਕਰ ਦਿੰਦੀ। ਉਨ੍ਹਾਂ ਕਿਹਾ ਕਿ ਜੇਕਰ ਸੰਨੀ ਦਿਓਲ ਧਰਮਿੰਦਰ ਦਾ ਪੁੱਤ ਹੈ ਤਾਂ ਪ੍ਰਧਾਨ ਮੰਤਰੀ ਕੋਲ ਜਾ ਕੇ ਆਪਣਾ ਅਸਤੀਫ਼ਾ ਦੇਵੇ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਸਿੰਘੂ ਬਾਰਡਰ ‘ਤੇ ਕਿਸਾਨਾਂ ਨੂੰ ਸਮਰਥਨ ਦੇਣ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਤੰਜ ਕੱਸਿਆ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਝੂਠਾ ਬੰਦਾ ਹੈ। ਜਿਸ ਨੇ ਦਿੱਲੀ ‘ਚ ਤਾਂ ਇਹ ਕਾਨੂੰਨ ਲਾਗੂ ਕਰ ਦਿੱਤੇ ਹੁਣ ਕਿਸਾਨਾਂ ਨੂੰ ਸਮਰਥਨ ਦੇਣ ਦੀ ਗੱਲ ਆਖ ਰਿਹਾ ਹੈ।
ਦਿੱਲੀ ਦੇ ਜੰਤਰ-ਮੰਤਰ ਵਿਖੇ ਕਾਂਗਰਸ ਦੇ ਮੈਂਬਰ ਪਾਰਲੀਮੈਂਟਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਜਾਣਾ ਸੀ, ਜਿਸ ਤੋਂ ਬਾਅਦ ਐਨ ਮੌਕੇ ‘ਤੇ ਹੀ ਪੁਲਸ ਵੱਲੋਂ ਉਨ੍ਹਾਂ ਦੇ ਟੈਂਟ ਅਤੇ ਕੁਰਸੀਆਂ ਚੁੱਕ ਲਈਆਂ ਗਈਆਂ ‘ਤੇ ਧਰਮਸੋਤ ਨੇ ਕਿਹਾ ਕਿ ਮੋਦੀ ਤਾਨਾਸ਼ਾਹੀ ਰਵੱਈਆ ਅਪਣਾ ਰਹੇ ਹਨ ਅਤੇ ਕਿਸਾਨਾਂ ਨਾਲ ਵੀ ਧੱਕਾ ਕਰ ਰਹੇ ਹਨ। ਨਾਭਾ ਵਿਖੇ ਪਹੁੰਚੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਅੱਜ ਆਈ.ਟੀ.ਆਈ ਨਾਭਾ ਵਿਖੇ 42 ਮੁੰਡੇ ਅਤੇ ਲੜਕੀਆਂ ਨੂੰ ਵੈਲਡਿੰਗ ਸੈੱਟ ਅਤੇ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ।

News Credit :jagbani(punjabkesari)