ਕਿਸਾਨ ਅੰਦੋਲਨ ਵਿੱਚ ਪੰਜਾਬੀ ਕਲਾਕਾਰਾਂ ਦਾ ਵੱਡਾ ਸਹਿਯੋਗ ਮਿਲ ਰਿਹਾ ਹੈ। ਹੁਣ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਸੋਸ਼ਲ ਮੀਡੀਆ ‘ਤੇ ਕਿਸਾਨ ਅੰਦੋਲਨ ਨੂੰ ਲੈ ਕੇ ਵੀਡੀਓ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਸੁਚੇਤ ਕੀਤਾ ਹੈ।

ਚੰਡੀਗੜ੍ਹ: ਕਿਸਾਨ ਅੰਦੋਲਨ ਵਿੱਚ ਪੰਜਾਬੀ ਕਲਾਕਾਰਾਂ ਦਾ ਵੱਡਾ ਸਹਿਯੋਗ ਮਿਲ ਰਿਹਾ ਹੈ। ਹੁਣ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਸੋਸ਼ਲ ਮੀਡੀਆ ‘ਤੇ ਕਿਸਾਨ ਅੰਦੋਲਨ ਨੂੰ ਲੈ ਕੇ ਵੀਡੀਓ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਸੁਚੇਤ ਕੀਤਾ ਹੈ।

ਘੁੱਗੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸ਼ੇਅਰ ਕਰਦਿਆਂ ਕਿਸਾਨਾਂ ਨੂੰ ਫੇਕ ਮੀਡੀਆ ਦਾ ਬਾਈਕਾਟ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਇਹ ਵੀਡੀਓ ਮੈਂ ਜਾਣਬੁਝ ਕੇ ਹਿੰਦੀ ‘ਚ ਬਣਾ ਰਿਹਾ ਹਾਂ ਤਾਂ ਕਿ ਪੰਜਾਬ ਦੇ ਨਾਲ-ਨਾਲ ਬਾਕੀ ਸੂਬਿਆਂ ਦੇ ਕਿਸਾਨਾਂ ਨੂੰ ਵੀ ਮੇਰੀ ਗੱਲ ਸਮਝ ਆਵੇ।

ਉਨ੍ਹਾਂ ਕਿਹਾ ਕਿ ਅੱਜ ਤੁਹਾਡੇ ਵਿਚਾਲੇ ਨਕਲੀ ਮੀਡੀਆ ਕਰਮੀ ਤੇ ਜੋ ਜਾਣਬੁਝ ਕੇ ਪੱਤਰਕਾਰ ਬਣੇ ਹੁੰਦੇ ਹਨ, ਉਹ ਮੌਜੂਦ ਹਨ। ਭੁੱਲ-ਭੁਲੇਖੇ ਉਹ ਮੋਬਾਈਲ ‘ਤੇ ਹੀ ਤੁਹਾਡਾ ਇੰਟਰਵਿਊ ਕਰਨ ਦੀ ਕੋਸ਼ਿਸ਼ ਕਰਨਗੇ ਤੇ ਤੁਹਾਡੇ ਮੂੰਹੋਂ ਕੁਝ ਅਜਿਹਾ ਕਢਵਾ ਲੈਣਗੇ, ਜਿਸ ਦਾ ਉਹ ਮਜ਼ਾਕ ਬਣਾ ਸਕਣ।’

News Credit ABP Sanjha